ਗੜ੍ਹਦੀਵਾਲਾ, 30 ਮਈ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਧਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਸਾਲਾਨਾ ਨੈਤਿਕ ਸਿੱਖਿਆ ਇਮਤਿਹਾਨ ਵਿਚ ਜ਼ੋਨ ਪੱਧਰ 'ਤੇ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਇਮਤਿਹਾਨ ਵਿਚ ਰਾਜਵਿੰਦਰਦੀਪ ਕੌਰ ਐੱਮ.ਕਾਮ. ਨੇ ਪਹਿਲਾ ਸਥਾਨ, ਅਰੁਣ ਕੁਮਾਰ ਬੀ.ਐੱਸ-ਸੀ. ਨੇ ਦੂਸਰਾ ਸਥਾਨ, ਇੰਦਰਵੀਰ ਕੌਰ ਐੱਮ.ਐੱਸ-ਸੀ. ਨੇ ਚੌਥਾ ਸਥਾਨ, ਮਨਜੋਤ ਕੌਰ ਬੀ.ਐੱਸ- ਸੀ. ਨੇ ਪੰਜਵਾਂ ਸਥਾਨ ਅਤੇ ਦਿਲਪ੍ਰੀਤ ਕੌਰ ਐਮ.ਐੱਸ-ਸੀ. ਨੇ ਪੰਜਵਾਂ ਸਥਾਨ ਹਾਸਿਲ ਕੀਤਾ | ਧਾਰਮਿਕ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਕਾਲਜ ਦੇ 60 ਵਿਦਿਆਰਥੀਆਂ ਨੇ ਭਾਗ ਲਿਆ ਸੀ | ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ |