24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਹਾਸਿਲ ਕੀਤਾ ਦੂਜਾ ਤੇ ਚੌਥਾ ਸਥਾਨ

Ad Position 21
No active advertisement
ਅਜੀਤ ਡੈਸਕ 31-05-2026
ਮੁਕੇਰੀਆਂ, 30 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੀ ਗਈ ਬੀ. ਏ./ਬੀ. ਐਡ. (ਚਾਰ ਸਾਲਾ ਕੋਰਸ) ਦੇ ਸੱਤਵੇਂ ਸਮੈਸਟਰ ਦੀ ਪ੍ਰੀਖਿਆ (ਦਸੰਬਰ 2025) ਦੀ ਮੈਰਿਟ ਸੂਚੀ ਵਿਚ ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੀ ਵਿਦਿਆਰਥਣ ਸਮਾਈਲ ਕਾਲਕਟ ਨੇ 88.1 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚੋਂ ਦੂਜਾ ਜਦਕਿ ਸਨਮਪ੍ਰੀਤ ਕੌਰ ਨੇ 87.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ 'ਚੋਂ ਚੌਥਾ ਸਥਾਨ ਹਾਸਿਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਕਾਲਜ ਦੀ ਪਿ੍ੰਸੀਪਲ ਡਾ. ਕਰਮਜੀਤ ਕੌਰ ਨੇ ਦੋਵੇਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਤੇ ਕਾਲਜ ਦੇ ਉੱਚ ਪੱਧਰੀ ਵਿਦਿਅਕ ਮਾਹੌਲ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਤੇ ਸਮੂਹ ਟਰਸਟ ਮੈਂਬਰਾਂ ਨੇ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਦਸਮੇਸ਼ ਗਰਲਜ਼ ਕਾਲਜ ਹਮੇਸ਼ਾ ਹੀ ਵਿਦਿਆਰਥਣਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਨੂੰ ਉੱਚ ਪ੍ਰਾਪਤੀਆਂ ਲਈ ਪ੍ਰੇਰਿਤ ਕਰਦਾ ਆ ਰਿਹਾ ਹੈ | ਕਾਲਜ ਪਰਿਵਾਰ ਨੇ ਆਸ ਪ੍ਰਗਟਾਈ ਕਿ ਇਹ ਵਿਦਿਆਰਥਣਾਂ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਨਵੀਆਂ ਉੱਚਾਈਆਂ ਹਾਸਿਲ ਕਰਕੇ ਸੰਸਥਾ ਅਤੇ ਸਮਾਜ ਦਾ ਨਾਂਅ ਰੌਸ਼ਨ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਐੱਸ. ਸੀ. ਡਿਪਾਰਟਮੈਂਟ ਦੇ ਪ੍ਰਧਾਨ ਬਲਵਿੰਦਰ ਬਿੱਟੂ ਦਾ ਚੱਕ ਮੱਲਾਂ 'ਚ ਸਨਮਾਨ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ 'ਚ ਮੱਲਾਂ ਮਾਰੀਆਂ
Ad Position 24