24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜ਼ਿਲ੍ਹਾ ਕਾਂਗਰਸ ਐੱਸ. ਸੀ. ਡਿਪਾਰਟਮੈਂਟ ਦੇ ਪ੍ਰਧਾਨ ਬਲਵਿੰਦਰ ਬਿੱਟੂ ਦਾ ਚੱਕ ਮੱਲਾਂ 'ਚ ਸਨਮਾਨ

Ad Position 21
No active advertisement
ਅਜੀਤ ਡੈਸਕ 31-05-2026
ਹੁਸ਼ਿਆਰਪੁਰ, 30 ਮਈ (ਨਰਿੰਦਰ ਸਿੰਘ ਬੱਡਲਾ)-ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਚੱਕ ਮੱਲਾਂ ਵਿਖੇ ਪਹੁੰਚਣ 'ਤੇ ਪਿੰਡ ਵਾਸੀਆ ਵਲੋਂ ਬਲਵਿੰਦਰ ਸਿੰਘ ਬਿੱਟੂ ਨੂੰ ਐੱਸ. ਸੀ. ਡਿਪਾਰਟਮੈਂਟ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨਿਤ ਕੀਤਾ | ਇਸ ਮੌਕੇ ਬਲਵਿੰਦਰ ਬਿੱਟੂ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ 2027 ਦਾ ਮਿਸ਼ਨ ਸਫਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਹਮੇਸ਼ਾਂ ਉਨ੍ਹਾਂ ਦਾ ਸਾਥ ਦਿੱਤਾ ਹੈ ਤੇ ਉਹ ਵੀ ਪਹਿਲਾਂ ਦੀ ਤਰ੍ਹਾਂ ਹੀ ਪਿੰਡ ਦੇ ਵਿਕਾਸ, ਤਰੱਕੀ ਤੇ ਭਾਈਚਾਰਕ ਸਾਂਝ ਨੂੰ ਬਣਾਏ ਰੱਖਣ ਲਈ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਸਕੇ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ 'ਚ ਐਸ. ਸੀ. ਡਿਪਾਰਟਮੈਂਟ ਅਹਿਮ ਭੂਮਿਕਾ ਨਿਭਾਏਗਾ ਤੇ ਹਰੇਕ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਦੋਆਬਾ ਪਬਲਿਕ ਸਕੂਲ 'ਚ ਕੌਫ਼ੀ ਵਿਦ ਮੌਮ ਪ੍ਰੋਗਰਾਮ ਦਾ ਆਯੋਜਨ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਹਾਸਿਲ ਕੀਤਾ ਦੂਜਾ ਤੇ ਚੌਥਾ ਸਥਾਨ...
Ad Position 24