24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਖੇਡ ਮੁਕਾਬਲਿਆਂ 'ਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 31-05-2026
ਅੱਡਾ ਸਰਾਂ, 30 ਮਈ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡ ਚੈਂਪੀਅਨਸ਼ਿਪ (2025-26) ਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਪ੍ਰਾਪਤੀ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ, ਸ੍ਰੀਮਤੀ ਨੀਰੂ ਮੁਲਤਾਨੀ ਤੇ ਪਿ੍ੰਸੀਪਲ ਪੂਜਾ ਪਟਿਆਲ ਦੀ ਅਗਵਾਈ ਹੇਠ ਸੰਭਵ ਹੋਈ | ਵਿਦਿਆਰਥੀਆਂ ਨੇ ਵਾਲੀਬਾਲ, ਕਰਾਟੇ ਤੇ ਤਾਇਕਵਾਂਡੋ ਵਰਗੀਆਂ ਖੇਡਾਂ ਵਿਚ ਆਪਣੀ ਪ੍ਰਤਿਭਾ, ਅਨੁਸ਼ਾਸਨ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜ਼ਿਲ੍ਹਾ ਪੱਧਰੀ ਮੁਕਾਬਲੇ ਹੁਸ਼ਿਆਰਪੁਰ ਵਿਚ, ਜਦਕਿ ਰਾਜ ਪੱਧਰੀ ਮੁਕਾਬਲੇ ਲੁਧਿਆਣਾ ਵਿਖੇ ਕਰਵਾਏ ਗਏ | ਖ਼ਾਸ ਤੌਰ 'ਤੇ ਨੌਵੀਂ ਜਮਾਤ ਦੇ ਵਿਦਿਆਰਥੀ ਜੀਵਨ ਨੇ ਵਾਲੀਬਾਲ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਮੁਕਾਬਲੇ ਲਈ ਚੋਣ ਹਾਸਲ ਕਰਕੇ ਸਕੂਲ ਨੂੰ ਮਾਣ ਦਿਵਾਇਆ | ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਵੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਕਾਬਿਲ-ਏ-ਤਾਰੀਫ਼ ਪ੍ਰਾਪਤੀਆਂ ਦਰਜ ਕੀਤੀਆਂ | ਮੁਕਾਬਲਿਆਂ 'ਚ ਵਿਦਿਆਰਥੀ ਜੀਵਨ, ਜਸਲੀਨ, ਮਨਮੀਤ, ਦਿਲਰਾਜ, ਸੰਵੀਰ, ਤਨਵੀਰ, ਨੈਂਸੀ, ਸਮੀਰ, ਸਮਰੱਥ, ਹਰਮਨਜੋਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪ੍ਰਬੰਧਕਾਂ ਨੇ ਕੋਚ ਗਗਨ ਤੇ ਰੋਹਨ ਦੀ ਸਮਰਪਿਤ ਕੋਚਿੰਗ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਤੋਂ ਬਿਨਾਂ ਇਹ ਸਫਲਤਾ ਸੰਭਵ ਨਹੀਂ ਸੀ | ਸਕੂਲ ਪ੍ਰਸ਼ਾਸਨ ਤੇ ਅਧਿਆਪਕਾਂ ਨੇ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੀ ਮਿਹਨਤ, ਲਗਨ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ | ਇਸ ਮੌਕੇ ਸਕੂਲ ਦੀ ਕੋਆਰਡੀਨੇਟਰ ਵਨੀਤਾ ਬਲੌਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ, ਅਮਨਪ੍ਰੀਤ ਕੌਰ ਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸੰਸਾਰਪੁਰ-ਮੱਕੋਵਾਲ ਸਕੂਲ ਵਿਖੇ 'ਵਰਲਡ ਨੋ ਤੰਬਾਕੂ ਡੇਅ' ਮਨਾਇਆ ਅਗਲੀ ਖ਼ਬਰ ਡੇਰਾ ਬਾਬਾ ਚਰਨ ਸ਼ਾਹ 'ਚ ਅੱਜ ਲੱਗੇਗਾ 108 ਫੁੱਟ ਉਚਾ ਝੰਡਾ-ਮਹੰਤ ਰਮਿੰਦਰ ਦਾਸ
Ad Position 24