ਹੁਸ਼ਿਆਰਪੁਰ, 30 ਮਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਵਲੋਂ ਤਰਸੇਮ ਸਿੰਘ ਪੁਰੇਵਾਲ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਕਮਿਸ਼ਨ ਦੀ ਕੋਰ ਫੋਰਮ ਦਾ ਮੈਂਬਰ ਨਿਯੁਕਤ ਕੀਤਾ ਗਿਆ | ਇਹ ਨਿਯੁਕਤ ਉਨ੍ਹਾਂ ਵਲੋਂ ਪਿਛਲੇ ਸਮੇਂ 'ਚ ਸਮਾਜ ਸੇਵਾ 'ਚ ਪਾਏ ਜਾ ਰਹੇ ਯੋਗਦਾਨ ਨੂੰ ਦੇਖਦਿਆਂ ਆਉਣ ਵਾਲੇ ਦੋ ਸਾਲਾਂ ਲਈ ਕੀਤੀ ਗਈ | ਇਸ ਸੰਬੰਧੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚ ਕਮਿਸ਼ਨ ਵਲੋਂ ਕੋਰ ਫੋਰਮ ਦੇ ਮੈਂਬਰਾਂ ਦੀਆਂ ਨਿਯੁਕਤੀਆਂ ਗਈਆਂ ਗਈਆਂ ਹਨ, ਤਾਂ ਜੋ ਲੋਕਾਂ ਦੀ ਮਦਦ ਜ਼ਿਲ੍ਹਾ ਪੱਧਰ 'ਤੇ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਾ ਕੋਰ ਫੋਰਮ ਦੇ ਮੈਂਬਰ ਆਨਰੇਰੀ ਸੇਵਾਵਾਂ ਨਿਭਾਉਣਗੇ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਜ਼ਿਲ੍ਹੇ 'ਚ ਮਨੁੱਖੀ ਅਧਿਕਾਰਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ |