25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਐਸ. ਪੀ. ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 31-05-2026
ਮੁਕੇਰੀਆਂ, 30 ਮਈ (ਰਾਮਗੜ੍ਹੀਆ)-ਐਸ. ਪੀ. ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ 11ਵੀਂ ਤੇ 12ਵੀਂ ਜਮਾਤ ਦੇ ਆਰਟਸ, ਮੈਡੀਕਲ, ਨਾਨ-ਮੈਡੀਕਲ ਤੇ ਕਾਮਰਸ ਦੇ ਵਿਦਿਆਰਥੀਆਂ ਲਈ ਮਾਪੇ-ਅਧਿਆਪਕ ਮਿਲਣੀ (ਪੀ. ਟੀ. ਐਮ.) ਦਾ ਆਯੋਜਨ ਕੀਤਾ | ਇਸ ਮਿਲਣੀ 'ਚ ਮਾਪਿਆਂ ਨੇ ਭਾਰੀ ਗਿਣਤੀ ਵਿਚ ਉਤਸ਼ਾਹ-ਪੂਰਵਕ ਭਾਗ ਲਿਆ | ਇਸ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਵਿਦਿਅਕ ਕਾਰਗੁਜ਼ਾਰੀ, ਨਿਯਮਤ ਹਾਜ਼ਰੀ ਅਤੇ ਸਰਬਪੱਖੀ ਵਿਕਾਸ ਸੰਬੰਧੀ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕਰਨਾ ਸੀ | ਸਕੂਲ ਦੇ ਡਾਇਰੈਕਟਰ ਡਾ. ਸਮੀਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਵਿਭਾਗਾਂ ਦੇ ਅਧਿਆਪਕ ਹਾਜ਼ਰ ਰਹੇ | ਅਧਿਆਪਕਾਂ ਨੇ ਹਰੇਕ ਵਿਦਿਆਰਥੀ ਦੀ ਪੜ੍ਹਾਈ, ਅਨੁਸ਼ਾਸਨ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ | ਡਾਇਰੈਕਟਰ ਡਾ. ਸਮੀਰ ਸ਼ਰਮਾ ਤੇ ਸਕੂਲ ਇੰਚਾਰਜ ਮਨਦੀਪ ਕੌਰ ਨੇ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਲਈ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ | ਪੀ. ਟੀ. ਐਮ. ਦੌਰਾਨ ਮਾਪਿਆਂ ਨੇ ਸਕੂਲ ਪ੍ਰਬੰਧਨ ਤੇ ਉੱਚ ਵਿਦਿਅਕ ਮਿਆਰਾਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਮੇਂ-ਸਮੇਂ 'ਤੇ ਮਿਲ ਰਹੇ ਸਹਿਯੋਗ ਤੇ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਪ੍ਰਬੰਧਨ ਦੇ ਸਹਿਯੋਗ ਸਦਕਾ ਹੀ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਅਤੇ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨੀ ਸੰਭਵ ਹੋ ਸਕਦੀ ਹੈ | ਵਿਦਿਆਰਥੀਆਂ ਦੀ ਨਿਯਮਤ ਹਾਜ਼ਰੀ ਅਤੇ ਉਨ੍ਹਾਂ ਦਾ ਮਾਨਸਿਕ ਤੇ ਵਿਦਿਅਕ ਵਿਕਾਸ ਸਾਡੀ ਸਰਵ-ਉਚ ਤਰਜੀਹ ਹੈ | ਅੱਜ ਦੀ ਮਾਪੇ-ਅਧਿਆਪਕ ਮਿਲਣੀ ਦੀ ਸਫ਼ਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਮਾਪੇ ਸਾਡੇ ਯਤਨਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਪ੍ਰੋਗਰਾਮ ਦਾ ਮਾਹੌਲ ਬਹੁਤ ਹੀ ਸਕਾਰਾਤਮਕ ਅਤੇ ਰਚਨਾਤਮਕ ਰਿਹਾ | ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਹੋਈ ਖੁੱਲ੍ਹੀ ਚਰਚਾ ਨਾਲ ਇਹ ਮਾਪੇ-ਅਧਿਆਪਕ ਮਿਲਣੀ ਬਹੁਤ ਹੀ ਸਫ਼ਲ ਅਤੇ ਗੌਰਵਮਈ ਰਹੀ |
Ad Position 22
No active advertisement
ਪਿਛਲੀ ਖ਼ਬਰ ਅਜੇ ਕੌਸ਼ਲ ਸੇਠੂ ਨੇ ਸੂਬਾ ਪ੍ਰਧਾਨ ਢਿੱਲੋਂ ਨਾਲ ਮੁਲਾਕਾਤ ਕਰਕੇ ਦਿੱਤੀਆਂ ਸ਼ੁੱਭਕਾਮਨਾਵਾਂ ਅਗਲੀ ਖ਼ਬਰ ਐਲੀ. ਸਕੂਲ ਲਾਂਬੜਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਤੇ ਵਰਕਸ਼ਾਪ ਲਗਾਈ
Ad Position 24