17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਰਾਇ ਸਾਹਿਬ ਚੌਧਰੀ ਗਿਆਨ ਸਿੰਘ ਵਲੋਂ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ-ਨਿਰਮਲ ਸਿੰਘ ਆਸਫੁਰ

Ad Position 21
No active advertisement
ਅਜੀਤ ਡੈਸਕ 01-06-2026
ਤਲਵਾੜਾ, 31 ਮਈ (ਐਚ.ਐਸ.ਮਿੱਠੂ) ਤਲਵਾੜਾ ਵਿਖੇ ਅੱਜ ਮਹਾਨ ਕ੍ਰਾਂਤੀਕਾਰੀ ਅਤੇ ਸਮਾਜ ਸੁਧਾਰਕ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਦੀ ਬਰਸੀ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ | ਇਸ ਮੌਕੇ 'ਰਾਏ ਸਾਹਿਬ ਚੌਧਰੀ ਗਿਆਨ ਸਿੰਘ ਚੌਂਕ' ਤਲਵਾੜਾ ਵਿਖੇ ਇੱਕ ਵਿਸ਼ੇਸ਼ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਉੱਘੇ ਸਮਾਜ ਸੇਵੀ ਅਤੇ ਅੰਤਰਰਾਸ਼ਟਰੀ ਪਹਿਲਵਾਨ ਨਿਰਮਲ ਸਿੰਘ ਆਸਫ਼ਪੁਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਰਾਏ ਸਾਹਿਬ ਚੌਧਰੀ ਗਿਆਨ ਸਿੰਘ ਜੀ ਦੀ ਪ੍ਰਤਿਮਾ 'ਤੇ ਸ਼ਰਧਾ ਦੇ ਫ਼ੁਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਨਿਰਮਲ ਸਿੰਘ ਆਸਫ਼ਪੁਰ ਨੇ ਕ੍ਰਾਂਤੀਕਾਰੀ ਸਮਾਜ ਸੁਧਾਰਕ ਚੌਧਰੀ ਗਿਆਨ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਚੌਧਰੀ ਗਿਆਨ ਸਿੰਘ ਜੀ ਨੇ ਹਮੇਸ਼ਾ ਸਮਾਜਿਕ ਬੁਰਾਈਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਪਛੜੇ ਵਰਗਾਂ ਲਈ ਅਹਿਮ ਯੋਗਦਾਨ ਪਾਇਆ | ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਪਤਵੰਤੇ ਸੱਜਣ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕੁੱਕੜਾਂ 'ਚ ਖ਼ਾਲਸਾ ਕਾਲਜ ਮਾਹਿਲਪੁਰ ਦੇ ਦਾਖ਼ਲਾ ਕੇਂਦਰ ਦਾ ਉਦਘਾਟਨ ਅਗਲੀ ਖ਼ਬਰ ਸਾਬਕਾ ਮੇਅਰ ਮਹਿਤਾ ਵਲੋਂ 'ਆਪ' ਨੂੰ ਫ਼ਤਵਾ ਦੇਣ ਲਈ ਵੋਟਰਾਂ ਦਾ ਧੰਨਵਾਦ <br/>
Ad Position 24