ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਹਾਲਾਂਕਿ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ ਗਿਆ | ਪਿੰਡ ਕਿੱਲਾ ਬਰੂਨ ਦੇ ਵਾਸੀ ਵਿਸ਼ਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਨਸਰਾਲਾ 'ਚ ਸਥਿਤ ਇਕ ਕੰਪਨੀ 'ਚ ਕੰਮ ਕਰਦਾ ਹੈ | ਉਸ ਨੇ ਦੱਸਿਆ ਕਿ ਉਸ ਦੇ ਨਾਲ ਕੰਮ ਕਰਨ ਵਾਲੇ ਦੋ ਕਰਮਚਾਰੀ ਅਮਰਦੀਪ ਸਿੰਘ ਵਾਸੀ ਚੌਹਾਲ ਆਪਣੇ ਦੂਜੇ ਸਾਥੀ ਰਜਨੀਸ਼ ਕੁਮਾਰ ਵਾਸੀ ਨੰਗਲ ਚੌਕ ਥਾਣਾ ਡਾਡਾ ਸੀਬਾ ਜ਼ਿਲ੍ਹਾ ਕਾਂਗੜਾ ਦੇ ਨਾਲ ਬਾਈਕ 'ਤੇ ਸਨ | ਉਸਨੇ ਦੱਸਿਆ ਕਿ ਸਿੰਗੜੀਵਾਲਾ ਦੇ ਕੋਲ ਇਕ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਆਪਣੀ ਲਪੇਟ 'ਚ ਲੈ ਲਿਆ | ਜਿਸ ਦੇ ਬਾਅਦ ਦੋਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਰਜਨੀਸ਼ ਕੁਮਾਰ ਨੂੰ ਮਿ੍ਤਕ ਐਲਾਨ ਕਰ ਦਿੱਤਾ ਜਦਕਿ ਅਮਰਦੀਪ ਸਿੰਘ ਨੂੰ ਗੰਭੀਰ ਹਾਲਤ 'ਚ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |