17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਡਾ. ਰਾਏ ਦੀ ਅਗਵਾਈ 'ਚ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 01-06-2026
ਹੁਸ਼ਿਆਰਪੁਰ, 31 ਮਈ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਦੇ ਇੰਚਾਰਜ ਤੇ ਭਾਜਪਾ ਕੌਮੀ ਕੌਂਸਲ ਦੇ ਮੈਂਬਰ ਡਾ. ਦਿਲਬਾਗ ਰਾਏ ਦੀ ਅਗਵਾਈ 'ਚ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਨਮਾਨ ਕੀਤਾ | ਇਸ ਮੌਕੇ ਡਾ. ਰਾਏ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਸੂਬੇ 'ਚ ਭਾਜਪਾ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਭਾਜਪਾ ਨਾਲ ਜੋੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਵਰਗਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਜਾਵੇਗਾ ਤੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਲੋੜਵੰਦ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ | ਉਨ੍ਹਾਂ ਕਿਹਾ ਕਿ ਸੂਬੇ ਦੀ 'ਆਪ' ਸਰਕਾਰ ਕੇਂਦਰ ਵਲੋਂ ਦਿੱਤੀਆਂ ਸਹੂਲਤਾਂ ਨੂੰ ਹੀ ਲੋਕਾਂ ਤੱਕ ਪਹੁੰਚਾਉਣ 'ਚ ਅਸਫਲ ਰਹੀ ਹੈ ਤੇ ਵਿਕਾਸ ਲਈ ਭੇਜੀ ਗਈ ਰਾਸ਼ੀ ਦਾ ਵੀ ਸਰਕਾਰ ਨੇ ਗ਼ਲਤ ਉਪਯੋਗ ਕੀਤਾ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ 'ਚ ਭਾਜਪਾ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਸੂਬੇ 'ਚ ਸਰਕਾਰ ਬਣਾਏਗੀ | ਇਸ ਮੌਕੇ ਪਰਮਿੰਦਰ ਸਿੰਘ ਬਰਾੜ ਸੂਬਾ ਜਨਰਲ ਸਕੱਤਰ ਭਾਜਪਾ, ਹਲਕਾ ਇੰਚਾਰਜ ਸ਼ਾਮਚੁਰਾਸੀ ਭਾਜਪਾ ਬੀਬੀ ਮਹਿੰਦਰ ਕੌਰ ਜੋਸ਼, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ, ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਆਗੂ ਤੀਕਸ਼ਣ ਸੂਦ, ਡਾ. ਰਮਨ ਘਈ, ਸਾਬਕਾ ਮੇਅਰ ਸ਼ਿਵ ਸੂਦ, ਕਮਲਜੀਤ ਸੇਤੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ-ਮਿੱਕੀ ਡੋਗਰਾ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰ... ਅਗਲੀ ਖ਼ਬਰ ਮੀਂਹ ਦੇ ਚੱਲਦਿਆਂ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ 'ਤੇ ਮੁਰੰਮਤ ਕੰਮ 'ਚ ਦੇਰੀ, 2 ਜੂਨ ਤੱਕ ਰਹੇਗਾ ਬੰਦ-ਡੀ. ਸੀ.
Ad Position 24