17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ-ਮਿੱਕੀ ਡੋਗਰਾ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 01-06-2026
ਤਲਵਾੜਾ, 31 ਮਈ (ਐਚ. ਐਸ. ਮਿੱਠੂ) ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ 'ਤੇ ਦੇਸ਼ ਭਰ ਵਿਚ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਵਿਰੋਧ ਵਿਚ ਬਲਾਕ ਕਾਂਗਰਸ ਕਮੇਟੀ ਤਲਵਾੜਾ ਵੱਲੋਂ ਸਾਬਕਾ ਹਲਕਾ ਦਸੂਹਾ ਵਿਧਾਇਕ ਅਰੁਣ ਮਿੱਕੀ ਡੋਗਰਾ ਦੀ ਅਗਵਾਈ ਹੇਠ ਪੈਦਲ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਰੋਸ ਮਾਰਚ ਦੀ ਸ਼ੁਰੂਆਤ ਤਲਵਾੜਾ ਦੇ ਚੌਧਰੀ ਗਿਆਨ ਸਿੰਘ ਚੌਕ ਤੋਂ ਹੋਈ, ਜਿੱਥੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਇਕੱਠੇ ਹੋਏ | ਇਹ ਮਾਰਚ ਤਲਵਾੜਾ ਬਾਜ਼ਾਰ ਰਾਹੀਂ ਹੁੰਦਾ ਹੋਇਆ ਮਹਾਰਾਣਾ ਪ੍ਰਤਾਪ ਚੌਕ ਵਿਖੇ ਸਮਾਪਤ ਹੋਇਆ | ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਮਿੱਕੀ ਡੋਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਵਿਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਮਜ਼ਦੂਰ, ਕਿਸਾਨ, ਕਰਮਚਾਰੀ ਅਤੇ ਵਪਾਰੀ ਵਰਗ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਤੁਰੰਤ ਕਟੌਤੀ ਕਰਨ ਦੀ ਮੰਗ ਕੀਤੀ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਠਾਕੁਰ ਪ੍ਰੀਤਮ, ਰਾਜਿੰਦਰ ਮਿਨਹਾਸ, ਬੋਧ ਰਾਜ, ਤਰਨਜੀਤ ਬੌਬੀ, ਰਾਹੁਲ ਸ਼ਰਮਾ, ਅੰਕਿਤ ਕੌਸ਼ਲ, ਮਨੀਸ਼ ਮਦਾਨ, ਰਾਜੀਵ ਦੇਪੁਰ, ਐਡਵੋਕੇਟ ਦਮਨਦੀਪ, ਸਨੀ ਅਰੋੜਾ, ਸੰਜੇ ਜੋਸ਼ੀ, ਸ਼ਾਨੂ, ਅਮਨਦੀਪ ਹੈਪੀ, ਸੁਮੇਸ਼ ਭਾਟੀਆ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ 'ਤੇ ਟਾਂਡਾ/ਮਿਆਣੀ ਵਿਸ਼ੇਸ਼ ਸਪਲੀਮੈਂਟ ਅਗਲੀ ਖ਼ਬਰ ਡਾ. ਰਾਏ ਦੀ ਅਗਵਾਈ 'ਚ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਨਮਾਨ
Ad Position 24