24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 01-06-2026
ਗੜ੍ਹਸ਼ੰਕਰ, 31 ਮਈ (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਗੜ੍ਹਸ਼ੰਕਰ ਵਿਖੇ ਮਹੀਨਾਵਾਰ ਕੀਰਤਨ ਦਰਬਾਰ ਕਰਵਾਇਆ | ਇਸ ਮੌਕੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਨੇਕ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਉਪਰੰਤ ਭਾਈ ਸਿਮਰਨਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਦਿਆਂ ਗੁਰੂ ਜਸ ਸਰਵਣ ਕਰਵਾਇਆ | ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਪਤੀ ਉਪਰੰਤ ਅਤੁੱਟ ਲੰਗਰ ਵਰਤਾਇਆ | ਇਸ ਮੌਕੇ ਤਰਲੋਕ ਸਿੰਘ ਅਰੋੜਾ, ਨਰਿੰਦਰ ਸਿੰਘ ਹਾਰਡਵੇਅਰ ਵਾਲੇ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਜਸਪਾਲ ਸਿੰਘ, ਇੰਜ. ਪਰਵਿੰਦਰ ਸਿੰਘ, ਰੌਸ਼ਨ ਸਿੰਘ ਤੇ ਸੰਗਤਾਂ ਹਾਜ਼ਰ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਚਰਨ ਸ਼ਾਹ ਵਿਖੇ ਭਗਵਾਨ ਸ੍ਰੀ ਚੰਦਰ ਜੀ ਦਾ ਲਗਾਇਆ 108 ਫੁੱਟ ਉੱਚਾ ਝੰਡਾ ਡੇਰਾ ਧਾਰਮਿਕ ਆਸਥਾ ਦਾ ਪ੍ਰਤੀਕ-... ਅਗਲੀ ਖ਼ਬਰ ਰਵਨੀਤ ਬਿੱਟੂ ਦਾ ਵਤੀਰਾ ਪੂਰੀ ਤਰ੍ਹਾਂ ਜਾਤੀਵਾਦੀ, ਸਰਕਾਰ ਸਖ਼ਤ ਕਾਰਵਾਈ ਕਰੇ-ਐਡ. ਰਣਜੀਤ ਕੁਮਾਰ ਕਾਂਗਰਸੀਆਂ ਨੇ ਚੱਬੇ...
Ad Position 24