ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਗੁਪਤ ਸੂਚਨਾ ਦੇ ਬਾਅਦ ਦੜਾ ਸੱਟਾ ਲਗਾਉਂਦੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਸਾਢੇ ਛੇ ਹਜ਼ਾਰ ਰੁਪਏ ਦੀ ਨਕਦੀ ਦੇ ਇਲਾਵਾ ਪਰਚੀਆਂ ਤੇ ਕੁੱਝ ਹੋਰ ਸਾਮਾਨ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਦੀ ਪਹਿਚਾਣ ਵਿਜੇ ਅਰੋੜਾ ਵਾਸੀ ਰਿਸ਼ੀ ਨਗਰ ਤੇ ਧਰਮਿੰਦਰ ਕੁਮਾਰ ਵਾਸੀ ਗਊਸ਼ਾਲਾ ਨਜ਼ਦੀਕ ਸਾਈਾ ਮੰਦਰ ਵਜੋਂ ਹੋਈ ਹੈ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |