24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜੂਨ '84 ਦੇ ਸ਼ਹੀਦਾਂ ਦੀ ਯਾਦ 'ਚ ਰਮਦਾਸਪੁਰ ਵਿਖੇ 7 ਰੋਜ਼ਾ ਰਾਤਰੀ ਸਮਾਗਮ ਅੱਜ ਤੋਂ

Ad Position 21
No active advertisement
ਅਜੀਤ ਡੈਸਕ 01-06-2026
ਗੜ੍ਹਦੀਵਾਲਾ, 31 ਮਈ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜੂਨ 1984 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ਕਾਰਵਾਈ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲੇ ਤੇ ਸਮੂਹ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਕਰਵਾਇਆਂ ਜਾ ਰਿਹਾ 7 ਰੋਜ਼ਾ ਮਹਾਨ ਰਾਤਰੀ ਗੁਰਮਤਿ ਸਮਾਗਮ ਅੱਜ ਸ਼ਾਮ 5-30 ਵਜੇ ਜੈਕਾਰਿਆਂ ਦੀ ਗੰੂਜ 'ਚ ਆਰੰਭ ਹੋਵੇਗਾ | ਇਸ ਸੰਬੰਧੀ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਦੱਸਿਆ ਕਿ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ 1 ਤੋਂ 7 ਜੂਨ ਤੱਕ ਕਰਵਾਏ ਜਾ ਰਹੇ ਇਸ 7 ਰੋਜ਼ਾ ਮਹਾਨ ਰਾਤਰੀ ਗੁਰਮਤਿ ਸਮਾਗਮ ਦੌਰਾਨ ਅੱਜ ਦੇ ਦੀਵਾਨ 'ਚ ਸ਼ਾਮ ਸਾਢੇ ਪੰਜ ਵਜੇ ਤੋਂ ਦੇਰ ਰਾਤ ਤੱਕ ਭਾਈ ਬਲਵਿੰਦਰ ਸਿੰਘ ਥੇਂਦਾ, ਭਾਈ ਜਸਪਾਲ ਸਿੰਘ ਤਾਨ, ਭਾਈ ਅਵਤਾਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਭਾਈ ਗੁਰਿੰਦਰ ਸਿੰਘ ਬਟਾਲਾ, ਭਾਈ ਸੁਖਬੀਰ ਸਿੰਘ ਚੌਹਾਨ, ਭਾਈ ਭੁਪਿੰਦਰ ਸਿੰਘ ਸੋਹਲਪੁਰ ਤੇ ਭਾਈ ਅਮੋਲਕ ਸਿੰਘ ਪ੍ਰੀਤਮ ਪੁਰਾ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਾਉਣਗੇ | ਉਨ੍ਹਾਂ ਦੱਸਿਆਂ ਕਿ ਰੋਜ਼ਾਨਾ ਹੀ ਦੇਰ ਰਾਤ ਤੱਕ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਵੱਖ-ਵੱਖ ਦਿਨਾਂ 'ਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ, ਉੱਚ ਕੋਟੀ ਦੇ ਸਿੱਖ ਵਿਦਵਾਨ, ਨਾਮਵਰ ਢਾਡੀ, ਕੀਰਤਨੀਏ, ਕਵੀਸ਼ਰ ਤੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਾ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਹਜ਼ਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ-ਵਿਧਾਇਕ ਜਿੰਪਾ ਅਗਲੀ ਖ਼ਬਰ ਬਰਸੀ 'ਤੇ ਵਿਸ਼ੇਸ਼- ਸ਼ਹੀਦ ਰਮਨ ਕੁਮਾਰ
Ad Position 24