24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

'ਮੇਰੀ ਰਸੋਈ' ਯੋਜਨਾ ਲੋੜਵੰਦ ਪਰਿਵਾਰਾਂ ਲਈ ਵੱਡੀ ਸਹਾਇਤਾ-ਸੰਦੀਪ ਸੈਣੀ

Ad Position 21
No active advertisement
ਅਜੀਤ ਡੈਸਕ 01-06-2026
ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ)-ਬੈਕਫਿੰਕੋ ਪੰਜਾਬ ਦੇ ਚੇਅਰਮੈਨ ਸੰਦੀਪ ਸੈਣੀ ਨੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਲੋਕ ਭਲਾਈ ਯੋਜਨਾ 'ਮੇਰੀ ਰਸੋਈ' ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੋਜਨਾ ਆਰਥਿਕ ਤੌਰ 'ਤੇ ਕਮਜ਼ੋਰ ਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਤੇ ਮਦਦ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਯੋਜਨਾਵਾਂ ਦਾ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਕੇ ਲੋਕਾਂ ਨੂੰ ਅਸਲ ਲਾਭ ਪਹੁੰਚਾਉਣਾ ਹੈ | ਉਨ੍ਹਾਂ ਦੱਸਿਆ ਕਿ 'ਮੇਰੀ ਰਸੋਈ' ਯੋਜਨਾ ਦੇ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਆਸਾਨੀ ਨਾਲ ਪੂਰਾ ਕਰ ਸਕਣ ਅਤੇ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ | ਚੇਅਰਮੈਨ ਸੰਦੀਪ ਸੈਣੀ ਨੇ ਕਿਹਾ ਕਿ 'ਮੇਰੀ ਰਸੋਈ' ਯੋਜਨਾ ਸਿਰਫ਼ ਇਕ ਸਰਕਾਰੀ ਸਕੀਮ ਨਹੀਂ, ਸਗੋਂ ਸਮਾਜ ਵਿਚ ਸਹਿਯੋਗ, ਭਾਈਚਾਰੇ ਅਤੇ ਆਪਸੀ ਵਿਸ਼ਵਾਸ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲਾ ਇਕ ਮਹੱਤਵਪੂਰਨ ਉਪਰਾਲਾ ਹੈ |
Ad Position 22
No active advertisement
ਪਿਛਲੀ ਖ਼ਬਰ ਮੈਡਮ ਕੁਲਵਿੰਦਰ ਕੌਰ ਧਾਲੀਵਾਲ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਹਜ਼ਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ-ਵਿਧਾਇਕ ਜਿੰਪਾ
Ad Position 24