24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 01-06-2026
ਹੁਸ਼ਿਆਰਪੁਰ, 31 ਮਈ (ਬਲਜਿੰਦਰਪਾਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਬੱਚਿਆਂ ਨੂੰ ਤੰਬਾਕੂ ਉਦਯੋਗ ਤੋਂ ਬਚਾਉਣਾ ਵਿਸ਼ੇ ਹੇਠ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਸਿਹਤ ਨੁਕਸਾਨਾਂ , ਖ਼ਤਰਨਾਕ ਪ੍ਰਭਾਵਾਂ ਅਤੇ ਨੌਜਵਾਨ ਪੀੜ੍ਹੀ ਨੂੰ ਤੰਬਾਕੂ ਤੋਂ ਦੂਰ ਰੱਖਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸੈਮੀਨਾਰ ਦੀ ਅਗਵਾਈ ਡਾ. ਨਵਜੋਤ ਸਿੰਘ ਅਤੇ ਡਾ. ਨੇਹਾ ਪਾਲ, ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਜਗਦੀਪ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਹਾਜ਼ਰ ਹੋਏ | ਡਾ. ਜਗਦੀਪ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਤੰਬਾਕੂ ਸੇਵਨ ਅੱਜ ਸਮਾਜ ਲਈ ਇੱਕ ਗੰਭੀਰ ਚੁਨੌਤੀ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਬੱਚਿਆਂ ਨੂੰ ਆਕਰਸ਼ਿਤ ਕਰਨ ਲਈ ਤੰਬਾਕੂ ਉਦਯੋਗ ਵੱਲੋਂ ਵੱਖ-ਵੱਖ ਤਰੀਕੇ ਵਰਤੇ ਜਾਂਦੇ ਹਨ, ਜਿਸ ਕਾਰਨ ਛੋਟੀ ਉਮਰ ਵਿਚ ਹੀ ਬੱਚੇ ਇਸ ਦੀ ਲਤ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨਾ ਕਾਨੂੰਨੀ ਤੌਰ 'ਤੇ ਮਨਾਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਂਦੇ ਹਨ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਕਿਹਾ ਕਿ ਤੰਬਾਕੂ ਛੱਡ ਕੇ ਹੀ ਇੱਕ ਤੰਦਰੁਸਤ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ | ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ, ਡਿਪਟੀ ਮਾਸ ਮੀਡੀਆ ਅਫ਼ਸਰ ਬਲਵੀਰ ਕੌਰ, ਨੀਲਮ ਸਟਾਫ਼ ਨਰਸ, ਸੁਸ਼ਮਾ ਨਰਸਿੰਗ ਸਿਸਟਰ ਅਤੇ ਸਿਕੰਦਰ ਕੌਰ ਮੈਟਰਨ ਵੀ ਹਾਜ਼ਰ ਰਹੇ | ਪ੍ਰੋਗਰਾਮ ਵਿਚ ਸ਼੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ, ਮਦਰ ਮੈਰੀ ਕਾਲਜ ਆਫ਼ ਨਰਸਿੰਗ ਅਤੇ ਰਿਆਤ ਬਾਹਰਾ ਕਾਲਜ ਆਫ਼ ਨਰਸਿੰਗ ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਵਿਚ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੇ ਫ਼ੈਸਲੇ ਨੇ ਸਮਾਜਿਕ ਨਿਆਂ ਤੇ ਰੋਜ਼ਗਾਰ ਸੁਰੱਖਿਆ ਨੂੰ ਕੀਤਾ ਮਜ਼ਬੂਤ-ਡਾ. ਰਵਜੋਤ ਸਿੰਘ ਅਗਲੀ ਖ਼ਬਰ ਮੈਡਮ ਕੁਲਵਿੰਦਰ ਕੌਰ ਧਾਲੀਵਾਲ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ
Ad Position 24