07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵਿਧਾਇਕ ਜਿੰਪਾ ਨੇ ਵੱਖ-ਵੱਖ ਵਾਰਡਾਂ 'ਚ 'ਮੇਰੀ ਰਸੋਈ' ਯੋਜਨਾ ਤਹਿਤ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 02-06-2026
ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 7, 8 ਤੇ 47 ਵਿਚ 'ਮੇਰੀ ਰਸੋਈ' ਯੋਜਨਾ ਤਹਿਤ ਕਰਵਾਏ ਗਏ ਸਮਾਗਮ 'ਚ ਪਹੁੰਚ ਕੇ ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਰੋਜ਼ਾਨਾ ਦੀਆਂ ਜ਼ਰੂਰੀ ਵਸਤੂਆਂ ਲਈ ਮੁਸ਼ਕਿਲਾਂ ਦਾ ਸਾਹਮਣਾ ਨਾ ਕਰੇ | ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋੜਵੰਦ ਲੋਕਾਂ ਤੱਕ ਸਹਾਇਤਾ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋੜਵੰਦ ਵਰਗ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਚਲਾ ਰਹੀ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਲੋਕ ਉਨ੍ਹਾਂ ਨਾਲ ਬੇਝਿਜਕ ਸੰਪਰਕ ਕਰ ਸਕਦੇ ਹਨ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਪ੍ਰਦੀਪ ਬਿੱਟੂ, ਅਜੈ ਵਰਮਾ, ਮੁਖੀ ਰਾਮ, ਸੁਦਰਸ਼ਨ ਧੀਰ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋਆਬਾ ਫੁੱਟਬਾਲ ਵੈੱਲਫੇਅਰ ਕਲੱਬ ਦੀ ਫੁੱਟਬਾਲ ਸਮਰ ਲੀਗ ਕਰਵਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ 'ਆਪ' ਨੇ ਨਗਰ ਨਿਗਮ ਦੀਆਂ ਚੋਣਾਂ ਜਿੱਤੀਆਂ ਨਹੀਂ, ਲੁੱਟੀਆਂ- ਬਬਲੀ ਢਿੱਲੋਂ
Ad Position 24