07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੜਕ ਹਾਦਸੇ 'ਚ 1 ਦੀ ਮੌਤ

Ad Position 21
No active advertisement
ਅਜੀਤ ਡੈਸਕ 02-06-2026
ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਭਰਵਾਈਾ ਮਾਰਗ 'ਚ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸਦਰ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਚੌਹਾਲ ਦੇ ਵਾਸੀ ਰੋਹਿਤ ਲੋਹਰਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਜੇ. ਸੀ. ਟੀ. ਮਿਲਜ ਦੇ ਕੋਲ ਫਾਸਟ ਫੂਡ ਦੀ ਰੇਹੜੀ ਲਗਾਉਂਦਾ ਹੈ | ਉਸ ਨੇ ਦੱਸਿਆ ਕਿ ਉਸ ਦਾ ਮਾਮਾ ਈਸ਼ਵਰ ਸ਼ਾਹੂ ਉਸਦੇ ਮਿਲਣ 'ਦੇ ਇਕ ਮੋਟਰਸਾਈਕਲ 'ਤੇ ਆ ਰਿਹਾ ਸੀ | ਉਸ ਨੇ ਦੱਸਿਆ ਕਿ ਰਸਤੇ 'ਚ ਇਕ ਕਾਰ ਚਾਲਕ ਨੇ ਉਸ ਦੇ ਮਾਮੇ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਦੇ ਚੱਲਦਿਆਂ ਉਸਦੇ ਮਾਮੇ ਦੀ ਮੌਤ ਗਈ | ਘਟਨਾ ਦੇ ਬਾਅਦ ਡਰਾਈਵਰ ਕਾਰ ਛੱਡ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਕਾਰ ਨੂੰ ਕਬਜ਼ੇ 'ਚ ਲੈਣ ਦੇ ਬਾਅਦ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਅੱਜ ਅਖੰਡ ਕੀਰਤਨੀ ਜਥੇ ਵਲੋਂ ਡੇਰਾ ਵਿਰੱਕਤਾਂ 'ਚ ਹੋਣਗੇ ਅੰਮਿ੍ਤ ਵੇਲੇ ਦੇ ਸਮਾਗਮ ਅਗਲੀ ਖ਼ਬਰ ਪ੍ਰੋ. ਜੀ. ਐੱਸ. ਮੁਲਤਾਨੀ ਨੇ ਨਵਾਂ ਭੰਗਾਲਾ ਤੋਂ ਮੁਫ਼ਤ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
Ad Position 24