09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜਲਾਲਪੁਰ ਵਿਚ ਲਗਾਏ ਦਰੱਖ਼ਤ ਕੱਟੇ ਜਾਣ ਦੇ ਮਾਮਲੇ 'ਤੇ ਪਿੰਡ ਵਾਸੀਆਂ ਦਾ ਰੋਸ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

Ad Position 21
No active advertisement
ਅਜੀਤ ਡੈਸਕ 02-06-2026
ਟਾਂਡਾ ਉੜਮੁੜ, 1 ਜੂਨ (ਭਗਵਾਨ ਸਿੰਘ ਸੈਣੀ)-ਪਿੰਡ ਜਲਾਲਪੁਰ 'ਚ ਸੜਕ ਕਿਨਾਰੇ ਲਗਾਏ ਦਰੱਖਤਾਂ ਨੂੰ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਿੰਡ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ 25 ਮਈ 2026 ਨੂੰ ਡੀ. ਐੱਸ. ਪੀ. ਟਾਂਡਾ ਨੂੰ ਲਿਖਤੀ ਦਰਖ਼ਾਸਤ ਦਿੱਤੀ ਗਈ ਸੀ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦਰਖ਼ਾਸਤ ਦੇਣ ਦੇ ਬਾਵਜੂਦ ਅਜੇ ਤੱਕ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ | ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਰਸਤੇ ਵਿਚ ਲਗਾਏ ਗਏ ਦਰੱਖਤਾਂ ਨੂੰ ਕੱਟ ਦਿੱਤਾ ਗਿਆ ਹੈ, ਜਿਸ ਨਾਲ ਵਾਤਾਵਰਨ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ | ਇਸ ਮੌਕੇ ਪਿੰਡ ਵਾਸੀ ਚੇਅਰਮੈਨ ਲਖਵੀਰ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ ਨੰਬਰਦਾਰ, ਜਸਵੀਰ ਸਿੰਘ, ਨਿਰਮਲ ਸਿੰਘ, ਕੁਲਵੀਰ ਸਿੰਘ, ਕਰਨੈਲ ਸਿੰਘ, ਮਨਵਿੰਦਰ ਸਿੰਘ, ਸਤਪਾਲ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਗੁੱਜਰ ਅਤੇ ਹੋਰ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ, ਬੀ. ਡੀ. ਪੀ. ਓ. ਟਾਂਡਾ, ਡੀ. ਡੀ. ਪੀ. ਓ. ਹੁਸ਼ਿਆਰਪੁਰ ਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਦਰੱਖ਼ਤ ਕੱਟਣ ਵਾਲੇ ਕਥਿਤ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕਥਿਤ ਦੋਸ਼ੀਆਂ ਖ਼ਿਲਾਫ਼ ਜਲਦੀ ਕਾਰਵਾਈ ਨਾ ਹੋਈ ਤਾਂ ਪਿੰਡ ਵਾਸੀਆਂ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਿਨਾਂ ਪਰਮਿਸ਼ਨ ਬਿਜਲੀ ਦੀ ਲਾਈਨ ਬਾਹਰ ਨਾ ਕੱਢੀ ਤਾਂ ਕਰਾਂਗੇ ਬਿਜਲੀ ਦਫ਼ਤਰ ਮੁਕੇਰੀਆਂ ਦਾ ਘਿਰਾਓ - ਜੰਗਵੀਰ ਸਿੰਘ ਚੌਹ... ਅਗਲੀ ਖ਼ਬਰ ਬਿਸਤ ਦੁਆਬ ਨਹਿਰ ਨੂੰ ਸੰਭਾਲਣ ਲਈ ਅਣਗਹਿਲੀਆਂ ਵੱਲ ਧਿਆਨ ਦੇਣ ਦੀ ਮੰਗ-ਧੀਮਾਨ
Ad Position 24