09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਡਾਇਗਨੋਸਟਿਕ ਕਿੱਟ, ਐਮ. ਸੀ. ਐਚ. ਤੇ ਐਨ. ਸੀ. ਡੀ. ਸਟਰੈਂਥਨਿੰਗ ਸੰਬੰਧੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ

Ad Position 21
No active advertisement
ਅਜੀਤ ਡੈਸਕ 02-06-2026
ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲੇ੍ਹ ਦੇ ਸਾਰੇ ਕਮਿਊਨਿਟੀ ਹੈਲਥ ਅਫ਼ਸਰਾਂ ਲਈ ਡਾਇਗਨੋਸਟਿਕ ਕਿੱਟ, ਜੱਚਾ-ਬੱਚਾ ਸਿਹਤ ਤੇ ਗੈਰ ਸੰਚਾਰੀ ਬਿਮਾਰੀਆਂ ਸਟਰੈਂਥਨਿੰਗ ਸੰਬੰਧੀ ਵੱਖ-ਵੱਖ ਬੈਚਾਂ ਰਾਹੀਂ ਤਿੰਨ ਦਿਨਾਂ ਦੀ ਟ੍ਰੇਨਿੰਗ ਕਰਵਾਈ ਗਈ | ਇਸ ਸੰਬੰਧੀ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ 'ਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵਧਾਉਣਾ ਤੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਹੈ | ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ, ਡੀ. ਡੀ. ਐੱਚ. ਓ. ਡਾ. ਕਪਿਲ ਡੋਗਰਾ, ਡਾ. ਨਵਜੋਤ ਸਿੰਘ ਐੱਸ. ਐਮ. ਓ., ਡਾ. ਨੇਹਾ ਪਾਲ ਐੱਸ. ਐਮ. ਓ., ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ ਤੇ ਹੋਰ ਸਟਾਫ਼ ਹਾਜ਼ਰ ਸਨ | ਇਸ ਸੰਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਸਿਹਤ ਸੇਵਾਵਾਂ ਨੂੰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ, ਪੈਥਾਲੋਜਿਸਟ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਸੀ. ਐਚ. ਓ. ਨੂੰ ਸੈਂਪਲ ਇਕੱਠਾ ਕਰਨ ਦੀ ਸਹੀ ਤਕਨੀਕ, ਟੈੱਸਟ ਕਰਨ ਦੀ ਪ੍ਰਕਿਰਿਆ ਤੇ ਨਤੀਜਿਆਂ ਦੀ ਸਹੀ ਵਿਆਖਿਆ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਆਸਿਫ਼ ਮੁਹੰਮਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟ੍ਰੇਨਿੰਗ ਤਿੰਨ ਦਿਨਾਂ ਤੱਕ ਵੱਖ-ਵੱਖ ਬੈਚਾਂ 'ਚ ਕੀਤੀ ਜਾਵੇਗੀ | ਇਸ ਮੌਕੇ ਦਵਿੰਦਰ ਸਿੰਘ ਪ੍ਰੋਜੈਕਟ ਮੈਨੇਜਰ ਡਬਲਿਊ. ਐਚ. ਪੀ. ਤੇ ਰਜਿੰਦਰ ਕੁਮਾਰ ਐਨ. ਸੀ. ਡੀ. ਕੰਸਲਟਡ ਨੇ ਬੱਚਿਆਂ 'ਚ ਟੀ. ਬੀ. ਰੋਗ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਪ੍ਰਾਪਤ ਕੀਤੇ ਸਥਾਨ ਅਗਲੀ ਖ਼ਬਰ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਲੜੀ ਦੀ ਆਰੰਭਤਾ - ਭਾਈ ਦਿਲਬਾਗ ਸਿੰਘ ਮੰਝਪੁਰ
Ad Position 24