ਬੀਣੇਵਾਲ/ਗੜ੍ਹਸ਼ੰਕਰ, 1 ਜੂਨ (ਬੈਜ ਚੌਧਰੀ, ਧਾਲੀਵਾਲ)-ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਆਨ ਲਾਈਨ ਵਰਚੂਅਲ ਮੀਟਿੰਗ ਤੋਂ ਬਾਅਦ ਗੜ੍ਹਸ਼ੰਕਰ ਤੋਂ ਸੀਨੀਅਰ ਕਾਂਗਰਸੀ ਆਗੂ ਪੰਕਜ ਕ੍ਰਿਪਾਲ, ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਐੱਸ. ਆਈ. ਆਰ. ਦੇ ਨਿਰੀਖਣ ਲਈ ਜ਼ਿਲ੍ਹਾ ਕਪੂਰਥਲਾ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ ਤੋਂ ਬਾਅਦ ਪੰਕਜ ਕ੍ਰਿਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਐੱਸ. ਆਈ. ਆਰ. ਜ਼ਰੀਏ ਲੋਕਤੰਤਰ ਦਾ ਘਾਣ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਪਾਰਟੀ ਪੂਰੀ ਮੁਸਤੈਦੀ ਨਾਲ ਕੰਮ ਕਰੇਗੀ | ਪੰਕਜ ਕ੍ਰਿਪਾਲ ਨੇ ਆਪਣੀ ਨਿਯੁਕਤੀ ਲਈ ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |