09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕੇ.ਐਮ.ਐਸ. ਕਾਲਜ ਵਲੋਂ 'ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਐਵਾਰਡ' ਦੀ ਸ਼ੁਰੂਆਤ-ਪਿ੍ੰਸੀਪਲ ਡਾ. ਮਾਨਵ ਸੈਣੀ

Ad Position 21
No active advertisement
ਅਜੀਤ ਡੈਸਕ 02-06-2026
ਦਸੂਹਾ, 1 ਜੂਨ (ਭੁੱਲਰ)- ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਨਾਲ ਸੰਬੰਧਤ ਅਤੇ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਵਿਖੇ ਵਿਦਿਆਰਥੀਆਂ ਵਿਚ ਅਕਾਦਮਿਕ ਉਤਕਿ੍ਸ਼ਟਤਾ ਨੂੰ ਉਤਸ਼ਾਹਿਤ ਕਰਨ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ Tਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡU ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਕਾਲਜ ਦੇ ਸਾਬਕਾ ਪਿ੍ੰਸੀਪਲ ਸਵਰਗਵਾਸੀ ਡਾ. ਸ਼ਬਨਮ ਕੌਰ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਗਏ ਅਮੁੱਲ ਯੋਗਦਾਨ ਅਤੇ ਉਨ੍ਹਾਂ ਦੀਆਂ ਵਿਦਿਆਰਥੀ-ਕੇਂਦਰਿਤ ਸੇਵਾਵਾਂ ਨੂੰ ਸਦੀਵੀ ਯਾਦਗਾਰ ਬਣਾਉਣ ਲਈ ਕਾਲਜ ਮੈਨੇਜਮੈਂਟ ਵਲੋਂ ਇਹ ਵਿਸ਼ੇਸ਼ ਅਵਾਰਡ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਅਵਾਰਡ ਹਰ ਸਾਲ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤਾ ਜਾਵੇਗਾ, ਜੋ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨਗੇ ਅਤੇ ਹਰ ਐਕਟਿਵੀਆਂ ਤੇ ਪ੍ਰਤਿਯੋਗਿਤਾਵਾਂ ਨੂੰ ਮੁੱਖ ਰੱਖਦੇ ਹੋਏ ਅਧਿਆਪਕਾਂ ਵਲੋਂ ਬਣਾਈ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨਗੇ | ਇਸ ਪਹਿਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪ੍ਰਤੀਯੋਗੀ ਭਾਵਨਾ, ਮਿਹਨਤ ਅਤੇ ਸਿੱਖਿਆ ਪ੍ਰਤੀ ਸਮਰਪਣ ਨੂੰ ਹੋਰ ਮਜ਼ਬੂਤ ਕਰਨਾ ਹੈ | ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਇਸ ਅਵਾਰਡ ਦੀ ਸ਼ੁਰੂਆਤ ਮੌਜੂਦਾ ਅਕਾਦਮਿਕ ਸਾਲ ਤੋਂ ਕੀਤੀ ਗਈ ਹੈ | ਪਹਿਲੇ Tਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡU ਲਈ ਆਈ.ਟੀ. ਵਿਭਾਗ ਦੀ ਬੀ.ਸੀ.ਏ. ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ, ਸਪੁੱਤਰੀ ਕੁਲਦੀਪ ਸਿੰਘ, ਨੂੰ ਉਸ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਦੇ ਆਧਾਰ 'ਤੇ ਚੁਣਿਆ ਗਿਆ | ਇਸ ਮੌਕੇ ਹਰਪ੍ਰੀਤ ਕੌਰ ਨੂੰ ਲੈਪਟਾਪ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਆਸ ਪ੍ਰਗਟਾਈ ਕਿ ਇਹ ਅਵਾਰਡ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕਰੇਗਾ ਅਤੇ ਸਵਰਗਵਾਸੀ ਡਾ. ਸ਼ਬਨਮ ਕੌਰ ਦੇ ਸਿੱਖਿਆ ਪ੍ਰਤੀ ਸਮਰਪਣ ਤੇ ਸੇਵਾ ਭਾਵਨਾ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ | ਉਨ੍ਹਾਂ ਦੱਸਿਆ ਕਿ ਬਾਕੀ ਬਚੇ ਤਿੰਨ ਵਿਭਾਗਾਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਆਉਣ ਵਾਲੇ ਦਿਨਾਂ ਵਿਚ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਡਾ. ਰਾਜੇਸ਼ ਕੁਮਾਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪਲਵਿੰਦਰ ਕੌਰ, ਪ੍ਰੀਤੀ, ਮਨਪ੍ਰੀਤ ਕੌਰ, ਹਰਦੀਪ ਕੌਰ, ਰੇਨੂੰ, ਮਧੂ ਬਾਲਾ, ਕੁਸਮ ਲਤਾ, ਪਰਦੀਪ ਕੁਮਾਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਦੇ ਕਾਗ਼ਜ਼ੀ ਸਨਮਾਨ ਦੀ ਬਜਾਏ, ਅਸਲ 'ਚ ਸਨਮਾਨ ਬਹਾਲ ਕੀਤਾ ਜਾਵੇ-ਜੀ. ਟੀ. ਯੂ. ਅਗਲੀ ਖ਼ਬਰ ਸੀਨੀਅਰ ਕਾਂਗਰਸ ਆਗੂ ਪੰਕਜ ਕ੍ਰਿਪਾਲ ਕਪੂਰਥਲਾ ਦੇ ਅਬਜ਼ਰਵਰ ਨਿਯੁਕਤ
Ad Position 24