10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜਿੰਪਾ ਵਲੋਂ ਡੀ. ਏ. ਵੀ. ਕਾਲਜ-ਅਸਲਮਾਬਾਦ ਬਾਈਪਾਸ 'ਤੇ ਸਟਰੀਟ ਲਾਈਟਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 02-06-2026
ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਡੀ. ਏ. ਵੀ. ਕਾਲਜ ਤੋਂ ਅਸਲਮਾਬਾਦ ਬਾਈਪਾਸ ਤੱਕ ਲਗਾਈਆਂ ਗਈਆਂ ਨਵੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਰਸਤੇ 'ਤੇ ਲੋੜੀਂਦੀ ਰੌਸ਼ਨੀ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ | ਸਟਰੀਟ ਲਾਈਟਾਂ ਦੇ ਚਾਲੂ ਹੋਣ ਨਾਲ ਨਾ ਸਿਰਫ਼ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਸੁਵਿਧਾ ਮਿਲੇਗੀ, ਸਗੋਂ ਇਲਾਕੇ ਦੀ ਸੁਰੱਖਿਆ ਵੀ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਰਾਤ ਸਮੇਂ ਇਸ ਸੜਕ ਤੋਂ ਲੰਘਣ ਵਾਲੇ ਵਿਦਿਆਰਥੀਆਂ, ਕਰਮਚਾਰੀਆਂ ਤੇ ਆਮ ਲੋਕਾਂ ਨੂੰ ਹੁਣ ਬਿਹਤਰ ਰੌਸ਼ਨੀ ਦਾ ਲਾਭ ਮਿਲੇਗਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਹੋਰ ਇਲਾਕਿਆਂ ਵਿਚ ਵੀ, ਜਿਥੇ ਲੋੜ ਹੋਵੇ ਉਥੇ ਬਿਹਤਰ ਰੌਸ਼ਨੀ ਪ੍ਰਬੰਧ ਯਕੀਨੀ ਬਣਾਇਆ ਜਾਵੇ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਮੁਖੀ ਰਾਮ ਸਮੇਤ ਹੋਰ ਪਤਵੰਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਭਾਜਪਾ ਨੇਤਾ ਡਾ. ਸ਼ਾਹੀ ਵਲੋਂ ਭਾਜਪਾ ਪ੍ਰਧਾਨ ਢਿੱਲੋਂ ਨੂੰ ਮੁਬਾਰਕਬਾਦ ਭੇਟ
Ad Position 24