10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕੈਬਨਿਟ ਮੰਤਰੀ ਰਵਜੋਤ ਵਲੋਂ ਪਿੰਡ ਕਪਾਹਟ 'ਚ ਦੋ ਨਵੀਆਂ ਗਲੀਆਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 02-06-2026
ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਕਪਾਹਟ ਵਿਖੇ ਵਿਕਾਸ ਕਾਰਜਾਂ ਦੀ ਲੜੀ ਅਧੀਨ ਦੋ ਨਵੀਆਂ ਗਲੀਆਂ ਦਾ ਉਦਘਾਟਨ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਕਪਾਹਟ ਵਿਚ ਤਿਆਰ ਕੀਤੀਆਂ ਗਈਆਂ ਦੋਵਾਂ ਗਲੀਆਂ ਵਿਚੋਂ ਇਕ ਦੀ ਲੰਬਾਈ 1450 ਫੁੱਟ ਅਤੇ ਦੂਜੀ ਦੀ ਲੰਬਾਈ 1400 ਫੁੱਟ ਹੈ, ਇਨ੍ਹਾਂ ਗਲੀਆਂ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਦਰੁਸਤ ਹੋਵੇਗੀ, ਸਗੋਂ ਪਿੰਡ ਦੀ ਸਮੁੱਚੀ ਦਿੱਖ ਅਤੇ ਬੁਨਿਆਦੀ ਢਾਂਚੇ ਵਿਚ ਵੀ ਸੁਧਾਰ ਆਵੇਗਾ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨਾ ਸਰਕਾਰ ਦੀ ਪਹਿਲ ਹੈ | ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਜਨਤਾ ਦੀ ਹਰ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਸੰਜੇ ਕੁਮਾਰ, ਪ੍ਰਦੀਪ ਕੁਮਾਰ, ਸ਼ਿਵ ਕੁਮਾਰ, ਅਸ਼ੋਕ, ਆਸ਼ਾ, ਸ਼ੀਲਾ ਰਾਣੀ, ਧਰਮਪਾਲ, ਲਵਲੀ ਆਦਿ ਪਿੰਡ ਵਾਸੀਆਂ ਵਲੋਂ ਗਲੀਆਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਫ਼ਤੇ 'ਚ ਬਕਾਇਆ ਪੈਸੇ ਨਾ ਮਿਲੇ ਤਾਂ 8 ਨੂੰ ਰੋਸ ਧਰਨਾ ਦਿੱਤਾ ਜਾਵੇਗਾ-ਆਸ਼ਾ ਵਰਕਰਾਂ ਅਗਲੀ ਖ਼ਬਰ ਰਾਇ ਸਾਹਿਬ ਚੌਧਰੀ ਗਿਆਨ ਸਿੰਘ ਵਲੋਂ ਦਿਖਾਏ ਗਏ ਮਾਰਗ 'ਤੇ ਚਲਣਾ ਹੀ ਸੱਚੀ ਸ਼ਰਧਾਂਜਲੀ-ਮੁਨੀਸ਼ ਚੱਢਾ
Ad Position 24