05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਕਰਨ ਦੇ ਦੋਸ਼ 'ਚ 3 ਨਾਮਜ਼ਦ

Ad Position 21
No active advertisement
ਅਜੀਤ ਡੈਸਕ 03-06-2026
ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਕਥਿਤ ਦੋਸ਼ 'ਚ ਚੱਬੇਵਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਤਿੰਨ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਜਾਂਗਲੀਆਣਾ ਦੇ ਵਾਸੀ ਮਨਜੀਤ ਕੁਮਾਰੀ ਪਤਨੀ ਗੁਰਦੀਪ ਕੁਮਾਰ ਨੇ ਥਾਣਾ ਚੱਬੇਵਾਲ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਕੈਨੇਡਾ ਭੇਜਣ ਦੇ ਨਾਂਅ 'ਤੇ ਨੰਦਾਚੋਰ ਵਾਸੀ ਟਰੈਵਲ ਏਜੰਟ ਸੰਦੀਪ ਕੁਮਾਰ ਨੇ ਆਪਣੇ ਭਰਾ ਪਰਮਿੰਦਰ ਸਿੰਘ ਤੇ ਭਾਮ ਵਾਸੀ ਪਰਮਜੀਤ ਸਿੰਘ ਨਾਲ ਮਿਲ ਕੇ ਉਨ੍ਹਾਂ ਨਾਲ ਕਥਿਤ ਤੌਰ 'ਤੇ ਤਿੰਨ ਲੱਖ 95 ਹਜ਼ਾਰ ਰੁਪਏ ਦੀ ਠੱਗੀ ਕੀਤੀ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਤਿੰਨਾਂ ਨੂੰ ਨਾਮਜ਼ਦ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਸਾਡੀ ਸਾਰਿਆਂ ਦੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ-ਰਜਿੰਦਰ ਮਾਰਸ਼ਲ ਅਗਲੀ ਖ਼ਬਰ ਗੜ੍ਹਸ਼ੰਕਰ ਵਿਖੇ ਘੱਲੂਘਾਰਾ ਦਿਵਸ ਦੇ ਸ਼ਹੀਦਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
Ad Position 24