05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਾਤਾਵਰਨ ਦੀ ਸੰਭਾਲ ਸਾਡੀ ਸਾਰਿਆਂ ਦੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ-ਰਜਿੰਦਰ ਮਾਰਸ਼ਲ

Ad Position 21
No active advertisement
ਅਜੀਤ ਡੈਸਕ 03-06-2026
ਟਾਂਡਾ ਉੜਮੁੜ, 2 ਜੂਨ (ਭਗਵਾਨ ਸਿੰਘ ਸੈਣੀ)-ਅੱਜ ਦੇ ਸਮੇਂ ਵਿਚ ਵੱਧ ਰਿਹਾ ਪ੍ਰਦੂਸ਼ਣ ਮਨੁੱਖੀ ਜੀਵਨ ਤੇ ਕੁਦਰਤ ਦੋਵਾਂ ਲਈ ਗੰਭੀਰ ਚੁਣੌਤੀਆਂ ਪੈਦਾ ਕਰ ਦਿੱਤੀਆਂ ਹਨ | ਸੜਕਾਂ 'ਤੇ ਦਿਨੋ-ਦਿਨ ਵਧ ਰਹੀਆਂ ਗੱਡੀਆਂ, ਕਾਰਖਾਨਿਆਂ 'ਚੋਂ ਨਿਕਲਣ ਵਾਲਾ ਧੂੰਆਂ ਤੇ ਕੁਦਰਤੀ ਸਰੋਤਾਂ ਦੀ ਅੰਨ੍ਹੇਵਾਹ ਵਰਤੋਂ ਕਾਰਨ ਹਵਾ, ਪਾਣੀ ਤੇ ਧਰਤੀ ਪ੍ਰਦੂਸ਼ਿਤ ਹੋ ਰਹੇ ਹਨ | ਇਸ ਦਾ ਸਿੱਧਾ ਅਸਰ ਮਨੁੱਖੀ ਸਿਹਤ 'ਤੇ ਪੈ ਰਿਹਾ ਹੈ ਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਵਿਚ ਵੀ ਵਾਧਾ ਹੋ ਰਿਹਾ ਹੈ | ਇਹ ਪ੍ਰਗਟਾਵਾ ਸਰਦਾਰ ਰਜਿੰਦਰ ਸਿੰਘ ਮਾਰਸਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਅਜੀਤ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਗਾਈਏ ਅਤੇ ਉਨ੍ਹਾਂ ਦੀ ਸੰਭਾਲ ਵੀ ਕਰੀਏ | ਰੁੱਖ-ਬੂਟੇ ਕੁਦਰਤ ਦਾ ਅਨਮੋਲ ਤੋਹਫ਼ਾ ਹਨ, ਜੋ ਸਾਨੂੰ ਆਕਸੀਜਨ ਪ੍ਰਦਾਨ ਕਰਦੇ ਹਨ, ਹਵਾ ਨੂੰ ਸ਼ੁੱਧ ਬਣਾਉਂਦੇ ਹਨ ਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਜੇਕਰ ਹਰ ਵਿਅਕਤੀ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਬੂਟਾ ਲਗਾ ਕੇ ਉਸ ਨੂੰ ਦਰੱਖਤ ਬਣਾਉਣ ਦਾ ਸੰਕਲਪ ਲਵੇ, ਤਾਂ ਵਾਤਾਵਰਨ ਨੂੰ ਬਚਾਉਣ ਵੱਲ ਇਹ ਇਕ ਵੱਡਾ ਕਦਮ ਹੋਵੇਗਾ | ਉਨ੍ਹਾਂ ਆਖਿਆ ਕਿ ਇਸ ਦੇ ਨਾਲ ਹੀ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਲਗਾਤਾਰ ਘਟਦਾ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਜੇਕਰ ਅਸੀਂ ਅੱਜ ਤੋਂ ਹੀ ਵਾਤਾਵਰਨ ਦੀ ਰੱਖਿਆ ਤੇ ਪਾਣੀ ਦੀ ਸੰਭਾਲ ਲਈ ਸੁਚੇਤ ਹੋ ਕੇ ਯਤਨ ਕਰਾਂਗੇ, ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਕ ਸਾਫ਼-ਸੁਥਰਾ, ਹਰਿਆ-ਭਰਿਆ ਤੇ ਸੁਰੱਖਿਅਤ ਵਾਤਾਵਰਨ ਦੇ ਸਕਾਂਗੇ | ਆਓ, ਅਸੀਂ ਸਾਰੇ ਮਿਲ ਕੇ ਵੱਧ ਤੋਂ ਵੱਧ ਬੂਟੇ ਲਗਾਉਣ, ਪਾਣੀ ਬਚਾਉਣ ਤੇ ਪ੍ਰਦੂਸ਼ਣ ਨੂੰ ਘਟਾਉਣ ਦਾ ਸੰਕਲਪ ਲਈਏ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਕਰਨ ਦੇ ਦੋਸ਼ 'ਚ 3 ਨਾਮਜ਼ਦ
Ad Position 24