ਹੁਸ਼ਿਆਰਪੁਰ, 2 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਨਗਰ ਕੌਸਲ ਸ਼ਾਮਚੁਰਾਸੀ ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਕਟ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 14 ਜੂਨ ਤੱਕ ਕੈਰੀ ਕਰਨ 'ਤੇ ਪੂਰਨ ਪਾਬੰਦੀ ਰਹੇਗੀ | ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜ਼ੈਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਅਦਾਲਤ ਵਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, 'ਤੇ ਲਾਗੂ ਨਹੀਂ ਹੋਵੇਗਾ |