ਗੜ੍ਹਦੀਵਾਲਾ, 2 ਜੂਨ (ਚੱਗਰ)-ਜੂਨ 1984 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ਕਾਰਵਾਈ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਤੇ ਸਮੂਹ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਲੋਂ ਦੇਸ਼-ਵਿਦੇਸ਼ ਦੀਆ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਸੱਤ ਰੋਜ਼ਾ ਰਾਤਰੀ ਗੁਰਮਤਿ ਸਮਾਗਮ ਬੀਤੀ ਸ਼ਾਮ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋ ਗਿਆ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸਮਾਗਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਉਪਰੰਤ ਭਾਈ ਬਲਵਿੰਦਰ ਸਿੰਘ ਥੇਂਦਾ, ਭਾਈ ਜਸਪਾਲ ਸਿੰਘ ਤਾਨ, ਭਾਈ ਅਵਤਾਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਭਾਈ ਗੁਰਿੰਦਰ ਸਿੰਘ ਬਟਾਲਾ, ਭਾਈ ਸੁਖਬੀਰ ਸਿੰਘ ਚੌਹਾਨ, ਭਾਈ ਭੁਪਿੰਦਰ ਸਿੰਘ ਸੋਹਲਪੁਰ ਤੇ ਭਾਈ ਅਮੋਲਕ ਸਿੰਘ ਪ੍ਰੀਤਮਪੁਰਾ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਕਥਾ ਤੇ ਢਾਡੀ ਵਾਰਾਂ ਦੁਆਰਾ ਨਿਹਾਲ ਕੀਤਾ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਤੇ ਡਾ. ਹਰਮਿੰਦਰ ਸਿੰਗ ਸਹਿਜ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਦੱਸਿਆ ਕਿ ਸੰਤ ਹਰਚਰਨ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 7 ਜੂਨ ਤੱਕ ਚੱਲਣ ਵਾਲੇ ਸਮਾਗਮ ਦੌਰਾਨ ਵੱਖ-ਵੱਖ ਦਿਨਾਂ ਵਿਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ, ਉੱਚ ਕੋਟੀ ਦੇ ਵਿਦਵਾਨ, ਢਾਡੀ, ਕੀਰਤਨੀਏ ਤੇ ਕਵੀਸ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ | ਇਸ ਮੌਕੇ ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ ਧੂਤ, ਪ੍ਰਭਦੀਪ ਸਿੰਘ, ਦਲਜੀਤ ਸਿੰਘ, ਅਮਰਜੀਤ ਸਿੰਘ, ਉਂਕਾਰ ਸਿੰਘ, ਨਾਮਦੇਵ ਸਿੰਘ, ਸੁਖਬੀਰ ਸਿੰਘ, ਹਰਜਿੰਦਰ ਸਿੰਘ, ਪ੍ਰਭਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਮਨਜੋਤ ਸਿੰਘ, ਗੁਰਮੇਲ ਸਿੰਘ ਦਾਰਾਪੁਰ, ਡਾ. ਕਰਨਵੀਰ ਸਿੰਘ, ਹੈੱਡਮਾਸਟਰ ਗੁਰਦੇਵ ਸਿੰਘ, ਬਹਾਦਰ ਸਿੰਘ, ਭਾਈ ਕਰਨੈਲ ਸਿੰਘ ਸੋਢੀ, ਬੀਬੀ ਕਰਮਜੀਤ ਕੌਰ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |