05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਹਿਤਾ ਦੇ ਸ਼ਹੀਦੀ ਸਮਾਗਮ 'ਚ ਸੰਗਤਾਂ ਵੱਡੀ ਗਿਣਤੀ 'ਚ ਪਹੁੰਚਣਗੀਆਂ-ਸੰਤ ਅਮਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 03-06-2026
ਹੁਸ਼ਿਆਰਪੁਰ, 2 ਜੂਨ (ਨਰਿੰਦਰ ਸਿੰਘ ਬੱਡਲਾ)-ਮੌਜੂਦਾ ਸਿੱਖ ਸੰਘਰਸ਼ ਦੌਰਾਨ ਜੂਨ 1984 'ਚ ਸ਼ਹੀਦ ਹੋਏ ਸਿੰਘ-ਸਿੰਘਣੀਆਂ ਤੇ ਹੋਰਨਾਂ ਸੰਗਤਾਂ ਦੇ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਵਲੋਂ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਹੇਠ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 6 ਜੂਨ ਨੂੰ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਸੰਤ ਅਮਰਜੀਤ ਸਿੰਘ ਮੁਖੀ ਹਰਖੋਵਾਲ ਸੰਪਰਦਾਇ ਡੇਰਾ ਸੰਤਗੜ੍ਹ ਹਰਖੋਵਾਲ ਵਾਲਿਆਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ, ਜਿਸ 'ਚ ਵੱਖ-ਵੱਖ ਸੰਤ-ਮਹਾਂਪੁਰਸ਼, ਟਕਸਾਲਾਂ ਦੇ ਮੁਖੀ, ਰਾਗੀ-ਢਾਡੀ ਜਥੇ ਤੇ ਪ੍ਰਚਾਰਕ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ | ਉਨ੍ਹਾਂ ਦੱਸਿਆ ਕਿ ਡੇਰਾ ਹਰਖੋਵਾਲ ਤੋਂ ਸਮਾਗਮ 'ਚ ਸ਼ਾਮਿਲ ਹੋਣ ਲਈ ਸੰਗਤਾਂ ਵੱਡੀ ਗਿਣਤੀ 'ਚ ਰਵਾਨਾ ਹੋਣਗੀਆਂ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 395000 ਰੁਪਏ ਦੀ ਠੱਗੀ ਮਾਰਨ ਵਾਲੇ 3 ਨਾਮਜ਼ਦ ਅਗਲੀ ਖ਼ਬਰ ਜੂਨ '84 ਦੇ ਸ਼ਹੀਦਾਂ ਦੀ ਯਾਦ 'ਚ 7 ਰੋਜ਼ਾ ਰਾਤਰੀ ਸਮਾਗਮ ਆਰੰਭ
Ad Position 24