05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਐਸ. ਕੇ. ਐਮ. ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 03-06-2026
ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ-ਪੱਤਰ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮਦ ਬੰਬਾਹ ਰਾਹੀਂ ਭੇਜਿਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਭਾਖੜਾ-ਬਿਆਸ ਪ੍ਰਬੰਧਕੀ ਬੋਰਡ 'ਚੋਂ ਪੰਜਾਬ ਨੂੰ ਬਾਹਰ ਕੱਢ ਕੇ ਪੰਜਾਬ ਨਾਲ ਧੱਕੇਸ਼ਾਹੀ ਕਰਨੀ ਬੰਦ ਕੀਤੀ ਜਾਵੇ, ਖੇਤੀਬਾੜੀ ਸੁਸਾਇਟੀ 'ਚ ਵਧੇ ਹੋਏ ਹੱਦ ਕਰਜੇ ਜਾਰੀ ਕੀਤੇ ਜਾਣ, ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਘਟਾਈਆਂ ਜਾਣ, ਯੂਰੀਆ ਤੇ ਹੋਰ ਖਾਂਦਾ ਦੀ ਕੀਮਤ ਘਟਾਈ ਜਾਵੇ, ਖਾਦ ਉਪਲਬਧ ਕਰਵਾਈ ਜਾਵੇ, ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ-ਨਾਲ ਸੂਬੇ ਦੀ 'ਆਪ' ਸਰਕਾਰ ਦਾ ਰਵੱਈਆ ਵੀ ਕਿਸਾਨਾਂ ਪ੍ਰਤੀ ਨਾਂਹ ਪੱਖੀ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕੋਈ ਵੀ ਸੁਚਾਰੂ ਯੋਜਨਾ ਨਹੀਂ ਬਣਾਈ ਗਈ ਹੈ, ਜਿਸ ਦੇ ਚੱਲਦਿਆਂ ਕਿਸਾਨਾਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ ਭਿੰਡਰ, ਭੁਪਿੰਦਰ ਸਿੰਘ ਭੂੰਗਾ, ਹਰਮੇਸ਼ ਸਿੰਘ ਢੇਸੀ, ਕੁਲਵਿੰਦਰ ਸਿੰਘ ਚਾਹਲ, ਕੁਲ ਹਿੰਦ ਕਿਸਾਨ ਸਭਾ ਦੇ ਹਰਨੇਕ ਸਿੰਘ ਭੱਜਲ, ਗੁਰਮੇਸ਼ ਸਿੰਘ, ਸੰਤੋਖ ਸਿੰਘ, ਤੀਰਥ ਸਿੰਘ ਸਤੌਰ, ਪੰਜਾਬ ਕਿਸਾਨ ਯੂਨੀਅਨ ਦੇ ਚਰਨਜੀਤ ਸਿੰਘ ਭਿੰਡਰ, ਜੰਗ ਬਹਾਦਰ ਸਿੰਘ, ਜਗੀਰ ਸਿੰਘ, ਚਾਨਣ ਰਾਮ, ਜਮਹੂਰੀ ਕਿਸਾਨ ਸਭਾ ਦੇ ਮਲਕੀਅਤ ਸਿੰਘ ਸਲੇਮਪੁਰ, ਸੰਤੋਸ਼ ਕੁਮਾਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਰਜਿੰਦਰ ਸਿੰਘ, ਸ਼ਿੰਗਾਰਾ ਸਿੰਘ ਹਕੀਮਪੁਰ, ਤਲਵਿੰਦਰ ਸਿੰਘ ਹੀਰ ਆਦਿ ਸਮੇਤ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਆਣੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਸਾਲਾਨਾ ਬਰਸੀ ਅੱਜ ਦੇਸ਼-ਵਿਦੇਸ਼ ਦੀਆਂ ਸੰਗਤਾਂ ਹੋਣਗ... ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 395000 ਰੁਪਏ ਦੀ ਠੱਗੀ ਮਾਰਨ ਵਾਲੇ 3 ਨਾਮਜ਼ਦ
Ad Position 24