ਟਾਂਡਾ ਉੜਮੁੜ, 2 ਜੂਨ (ਭਗਵਾਨ ਸਿੰਘ ਸੈਣੀ)-ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਸਾਲਾਨਾ ਬਰਸੀ ਮÏਕੇ ਵਿਸ਼ਾਲ ਧਾਰਮਿਕ ਸਮਾਗਮ 3 ਜੂਨ ਨੂੰ ਜੀ. ਜੀ. ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ ਮਿਆਣੀ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਸਾਬਕਾ ਮੰਤਰੀ ਪੰਜਾਬ ਚÏਧਰੀ ਬਲਬੀਰ ਸਿੰਘ ਮਿਆਣੀ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਵਿਚ ਪੰਜਾਬ ਦੀਆਂ ਨਾਮਵਰ ਧਾਰਮਿਕ ਸ਼ਖ਼ਸੀਅਤਾਂ, ਸੰਤ-ਮਹਾਂਪੁਰਖ, ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਸਮਾਗਮ 'ਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸੰਤ ਤੇਜਾ ਸਿੰਘ ਖੁੱਡੇ ਵਾਲੇ, ਸੰਤ ਜਗਤਾਰ ਸਿੰਘ ਕਾਰ ਸੇਵਾ ਵਾਲੇ, ਸੰਤ ਤਰਲੋਕ ਸਿੰਘ ਮਕਸੂਦਪੁਰ ਵਾਲੇ, ਸੰਤ ਹੀਰਾ ਸਿੰਘ ਅਲਾਵਲਪੁਰ ਵਾਲੇ, ਸੰਤ ਹਰਚਰਨ ਸਿੰਘ ਰਾਮਦਾਸਪੁਰ ਵਾਲੇ ਅਤੇ ਸੰਤ ਮੱਖਣ ਸਿੰਘ ਦਰੀਆ ਸਮੇਤ ਕਈ ਪ੍ਰਸਿੱਧ ਸੰਤ-ਮਹਾਂਪੁਰਖ ਹਾਜ਼ਰੀ ਭਰਨਗੇ | ਇਸ ਤੋਂ ਇਲਾਵਾ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਡਾ. ਗੁਰਪ੍ਰੀਤ ਸਿੰਘ ਕਥਾਵਾਚਕ, ਗਿਆਨੀ ਅਜੀਤ ਸਿੰਘ ਅਕਬਰਪੁਰ ਵਾਲੇ, ਭਾਈ ਸੁਖਜਿੰਦਰ ਸਿੰਘ ਮੰਡਾਲੀ, ਭਾਈ ਸਰਬਜੀਤ ਸਿੰਘ ਗੁਰਦੁਆਰਾ ਗੋਬਿੰਦ ਪ੍ਰਵੇਸ਼, ਭਾਈ ਗੁਰਪ੍ਰੀਤ ਸਿੰਘ ਮਿਆਣੀ, ਭਾਈ ਬਖਸ਼ੀਸ਼ ਸਿੰਘ, ਭਾਈ ਜਗਦੀਪ ਸਿੰਘ ਬੁਰਜ, ਭਾਈ ਦਵਿੰਦਰ ਸਿੰਘ ਗੁਰਦੁਆਰਾ ਪੁਲ ਪੁਖਤਾ ਅਤੇ ਸੰਤ ਸੁਲੱਖਣ ਸਿੰਘ ਜੱਬੋ ਨਾਨਕਸਰ ਸਮੇਤ ਕਈ ਪ੍ਰਸਿੱਧ ਰਾਗੀ ਤੇ ਕਥਾਵਾਚਕ ਸੰਤ ਬਾਬਾ ਪ੍ਰੇਮ ਸਿੰਘ ਦੇ ਜੀਵਨ, ਉਪਦੇਸ਼ਾਂ ਤੇ ਗੁਰਮਤਿ ਵਿਚਾਰਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇ | ਚÏਧਰੀ ਬਲਬੀਰ ਸਿੰਘ ਮਿਆਣੀ ਨੇ ਸਮੂਹ ਇਲਾਕਾ ਨਿਵਾਸੀਆਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਧਾਰਮਿਕ ਸਮਾਗਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ | ਸਮਾਗਮ ਦÏਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ |