05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਗਰ ਕੌਂਸਲ ਚੋਣਾਂ 'ਚ 'ਆਪ' ਦੀ ਇਤਿਹਾਸਕ ਜਿੱਤ ਹੋਈ–ਸਰਪੰਚ ਰਮਨਦੀਪ

Ad Position 21
No active advertisement
ਅਜੀਤ ਡੈਸਕ 03-06-2026
ਤਲਵਾੜਾ, 2 ਜੂਨ (ਮਹਿਤਾ)-ਹਲਕਾ ਵਿਧਾਇਕ ਐਡਵੋਕੇਟ ਸ. ਕਰਮਵੀਰ ਸਿੰਘ ਘੁੰਮਣ ਵਲੋਂ ਦਸੂਹੇ ਹਲਕੇ 'ਚ ਬੇਮਿਸਾਲ ਵਿਕਾਸ ਕਾਰਜ ਕਰਵਾਏ ਗਏ ਹਨ | ਇਹੋ ਕਾਰਨ ਹੈ ਕਿ ਨਗਰ ਕੌਂਸਲ ਦਸੂਹਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ | ਇਹ ਪ੍ਰਗਟਾਵਾ ਸਰਪੰਚ ਦੁਮੋਆਲ ਠਾਕੁਰ ਰਮਨਦੀਪ ਸਿੰਘ ਕੰਵਰ ਸੇਵਾ ਮੁਕਤ ਮੈਨੇਜਰ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਖ਼ੁਸ਼ੀ ਪ੍ਰਗਟ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 15 ਸੀਟਾਂ 'ਚੋਂ 13 ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ | ਇਸ ਮੌਕੇ ਪੰਚ ਰਮੇਸ਼ ਸਿੰਘ, ਪੰਚ ਰੀਨੂੰ ਰਾਣੀ, ਪੰਚ ਊਸ਼ਾ ਰਾਣੀ, ਪੰਚ ਵਿਜੈ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਸੂਬੇਦਾਰ ਸ਼ਮਸ਼ੇਰ ਸਿੰਘ, ਕੈਲਾਸ਼ ਭੂਸ਼ਣ ਆਦਿ ਤੋਂ ਇਲਾਵਾ ਪਿੰਡ ਦੇ ਹੋਰ ਮੋਹਤਵਾਰ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਰੋੜਾ ਮਹਾਂ ਸਭਾ ਵਲੋਂ ਪਾਰਕ ਦੀ ਦੇਖਭਾਲ ਦੀ ਪਹਿਲ ਸ਼ਲਾਘਾਯੋਗ-ਜਿੰਪਾ ਅਗਲੀ ਖ਼ਬਰ ਪੰਜਾਬ 'ਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੇ ਲੋਕਾਂ ਦੀ ਸੁਰੱਖਿਆ 'ਤੇ ਖੜੇ੍ਹ ਕੀਤੇ ਸਵਾਲ-ਗਿਲਜੀਆ
Ad Position 24