05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੇਂਟ ਸੋਲਜਰ ਗਰੁੱਪ ਦੇ ਪਿ੍ੰਸੀਪਲਾਂ ਤੇ ਡਾਇਰੈਕਟਰਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-06-2026
ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਦੀ ਅਗਵਾਈ ਹੇਠ ਸਕੂਲ ਪਿ੍ੰਸੀਪਲਾਂ ਤੇ ਡਾਇਰੈਕਟਰਾਂ ਦੀ ਮੀਟਿੰਗ ਹੋਈ | ਮੀਟਿੰਗ ਦੀ ਸ਼ੁਰੂਆਤ ਗਰੁੱਪ ਦੇ ਸਵ: ਚੇਅਰਮੈਨ ਅਨਿਲ ਚੋਪੜਾ ਨੂੰ ਸ਼ਰਧਾਂਜਲੀ ਅਰਪਿਤ ਕਰਕੇ ਕੀਤੀ ਗਈ ਤੇ ਸਿੱਖਿਆ ਦੇ ਖੇਤਰ 'ਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਯਾਦ ਕੀਤਾ | ਮੀਟਿੰਗ ਦੌਰਾਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਨਵੇਂ ਅਕਾਦਮਿਕ ਸੈਸ਼ਨ ਦੀਆਂ ਰਣਨੀਤਿਕ ਯੋਜਨਾਵਾਂ 'ਤੇ ਵਿਸਤਿ੍ਤ ਚਰਚਾ ਕੀਤੀ ਗਈ | ਵਿੱਦਿਅਕ ਉੱਤਮਤਾ, ਸ਼ਖ਼ਸੀਅਤ ਵਿਕਾਸ, ਹੁਨਰ, ਅਨੁਸ਼ਾਸਨ, ਨਵੀਆਂ ਅਧਿਆਪਨ ਵਿਧੀਆਂ, ਸਹਿ-ਪਾਠਕ੍ਰਮ ਗਤੀਵਿਧੀਆਂ ਤੇ ਵਿਦਿਆਰਥੀ ਭਲਾਈ ਨਾਲ ਸੰਬੰਧਿਤ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀਆਂ ਯੋਜਨਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ | ਚੇਅਰਪਰਸਨ ਚੋਪੜਾ ਨੇ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਆਧਾਰਿਤ ਸਿੱਖਿਆ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਸਾਰੇ ਪਿ੍ੰਸੀਪਲਾਂ ਨੂੰ ਮਿਲਜੁਲ ਕੇ ਕੰਮ ਕਰਨ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸਮਰੱਥ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਨਿਰੰਤਰ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ | ਇਸ ਦੇ ਨਾਲ ਹੀ ਉਨ੍ਹਾਂ ਨੇ ਸੇਂਟ ਸੋਲਜਰ ਗਰੁੱਪ ਦੀਆਂ ਸ਼ਾਨਦਾਰ ਵਿੱਦਿਅਕ ਪਰੰਪਰਾਵਾਂ ਨੂੰ ਕਾਇਮ ਰੱਖਣ 'ਤੇ ਵੀ ਜ਼ੋਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਕੋਚ ਅਲੀ ਹਸਨ ਦੀ ਯਾਦ 'ਚ ਨਾਈਟ ਸੈਵਨ-ਏ ਸਾਈਡ ਫੁੱਟਬਾਲ ਟੂਰਨਾਮੈਂਟ ਜਾਰੀ ਅਗਲੀ ਖ਼ਬਰ ਅਰੋੜਾ ਮਹਾਂ ਸਭਾ ਵਲੋਂ ਪਾਰਕ ਦੀ ਦੇਖਭਾਲ ਦੀ ਪਹਿਲ ਸ਼ਲਾਘਾਯੋਗ-ਜਿੰਪਾ
Ad Position 24