05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਕਾਰ ਨੇ ਆਊਟਸੋਰਸ ਤੇ ਕੱਚੇ ਮੁਲਾਜ਼ਮਾਂ ਦੇ ਪੱਖ 'ਚ ਲਿਆ ਇਤਿਹਾਸਕ ਫ਼ੈਸਲਾ-ਕਰਮਜੀਤ ਕੌਰ

Ad Position 21
No active advertisement
ਅਜੀਤ ਡੈਸਕ 03-06-2026
ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਵਲੋਂ ਆਊਟਸੋਰਸ ਤੇ ਕੱਚੇ ਮੁਲਾਜ਼ਮਾਂ ਦੇ ਪੱਖ ਵਿਚ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ, ਜਿਸ ਨਾਲ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਤੇ ਹੋਰ ਮਜ਼ਬੂਤ ਹੋਵੇਗਾ | ਚੇਅਰਪਰਸਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਵਲੋਂ ਲਏ ਫ਼ੈਸਲੇ ਅਨੁਸਾਰ ਦਹਾਕਿਆਂ ਤੋਂ ਚੱਲੀ ਆ ਰਹੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖ਼ਤਮ ਕਰਕੇ ਸਰਕਾਰੀ ਵਿਭਾਗਾਂ ਵਿਚ ਕੰਮ ਕਰ ਰਹੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ ਆਧਾਰਿਤ ਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਰਾਹ ਪੱਧਰਾ ਕਰਕੇ ਰੂਪ-ਰੇਖਾ ਉਲੀਕ ਦਿੱਤੀ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰੁਜ਼ਗਾਰ ਦੀ ਸੁਰੱਖਿਆ ਮਿਲੇਗੀ ਤੇ ਮੁਲਾਜ਼ਮਾਂ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗਾ | ਕਰਮਜੀਤ ਕੌਰ ਨੇ ਕਿਹਾ ਕਿ ਫਾਇਰਮੈਨ, ਸੀਵਰਮੈਨ ਤੇ ਲਾਈਨਮੈਨ ਵਰਗੇ ਜੋਖ਼ਮ ਭਰੇ ਕੰਮਾਂ 'ਚ ਲੱਗੇ ਕਰਮਚਾਰੀਆਂ ਨੂੰ 5 ਸਾਲਾਂ ਦੀ ਬਜਾਏ ਸਿਰਫ਼ 3 ਸਾਲ ਦੀ ਸੇਵਾ ਉਪਰੰਤ ਰੈਗੂਲਰ ਪ੍ਰਕਿਰਿਆ ਅਧੀਨ ਲਿਆਉਣ ਲਈ ਵੀ ਪੰਜਾਬ ਸਰਕਾਰ ਨੇ ਲੋਕ ਹਿਤੈਸ਼ੀ ਫ਼ੈਸਲਾ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਕੋਚ ਅਲੀ ਹਸਨ ਦੀ ਯਾਦ 'ਚ ਨਾਈਟ ਸੈਵਨ-ਏ ਸਾਈਡ ਫੁੱਟਬਾਲ ਟੂਰਨਾਮੈਂਟ ਜਾਰੀ
Ad Position 24