05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਿਦੇਸ਼ ਭੇਜਣ ਦੇ ਨਾਂਅ 'ਤੇ 10 ਲੱਖ ਦੀ ਠੱਗੀ ਮਾਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-06-2026
ਹਾਜੀਪੁਰ, 2 ਜੂਨ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਵਿਖੇ ਵਿਦੇਸ਼ ਆਸਟ੍ਰੇਲੀਆ ਭੇਜਣ ਦੇ ਸੰਬੰਧ 'ਚ ਠੱਗੀ ਮਾਰਨ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ 3 ਦਸੰਬਰ 2025 ਨੂੰ ਗਗਨਦੀਪ ਕੌਰ ਪਤਨੀ ਆਸ਼ਾ ਸਿੰਘ ਵਾਸੀ ਦੇਵਲ ਤਹਿਸੀਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਨੇ ਹਰਦੀਪ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਪੋਤਾ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਤੇ ਮਧੂਕਰ ਸ਼ਰਮਾ ਪੁੱਤਰ ਦਵਿੰਦਰ ਕੁਮਾਰ ਸ਼ਰਮਾ ਵਾਸੀ ਗੋਬਿੰਦਗੜ੍ਹ ਜਲੰਧਰ ਖ਼ਿਲਾਫ਼ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਕਿ ਉਸ ਦੇ ਲੜਕੇ ਮਨਜੀਤ ਸਿੰਘ ਨੂੰ ਵਿਦੇਸ਼ ਆਸਟੇ੍ਰਲੀਆ ਭੇਜਣ ਦੇ ਨਾਂਅ 'ਤੇ ਉਸ ਨਾਲ 10 ਲੱਖ ਰੁਪਏ ਦੀ ਠੱਗੀ ਮਾਰੀ ਹੈ, ਜਿਸ ਦੀ ਜਾਂਚ ਕਰਨ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਥਾਣਾ ਹਾਜੀਪੁਰ ਵਿਖੇ ਹਰਦੀਪ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਪੋਤਾ ਥਾਣਾ ਮੁਕੇਰੀਆਂ ਤੇ ਮਧੂਕਰ ਸ਼ਰਮਾ ਪੁੱਤਰ ਦਵਿੰਦਰ ਕੁਮਾਰ ਸ਼ਰਮਾ ਵਾਸੀ ਗੋਬਿੰਦਗੜ੍ਹ ਮੁਹੱਲਾ ਜ਼ਿਲ੍ਹਾ ਜਲੰਧਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਏ. ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਧਰਨੇ ਤੋਂ ਬਾਅਦ ਕਿਸਾਨਾਂ ਨੇ ਤਹਿਸੀਲਦਾਰ ਰਾਹੀਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਨਾਂਅ ਭੇਜਿਆ ਮੰਗ...
Ad Position 24