05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡੀ.ਏ. ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-06-2026
ਹੁਸ਼ਿਆਰਪੁਰ, 2 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਮੁਲਾਜ਼ਮਾਂ ਵੱਲੋਂ ਡੀ.ਏ (ਮਹਿੰਗਾਈ ਭੱਤਾ) ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਗ਼ੁੱਸੇ ਵਿਚ ਆਏ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਾਪੀਆਂ ਸਾੜ ਕੇ ਆਪਣਾ ਰੋਸ ਪ੍ਰਗਟਾਇਆ | ਇਸ ਮੌਕੇ ਸੂਬਾ ਪ੍ਰਧਾਨ ਬਿਕਰਮ ਸਿੰਘ ਆਹਲੂਵਾਲੀਆ, ਅਨੀਰੁੱਧ ਮੋਦਗਿਲ , ਦੀਪਕ ਕੁਮਾਰ ਨੇ ਕਿਹਾ ਕਿ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸੜਕਾਂ 'ਤੇ ਉੱਤਰਨਾ ਪਿਆ ਹੈ | ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਜਲਦ ਹੀ ਡੀ.ਏ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਬਾਰੇ ਕੋਈ ਠੋਸ ਫ਼ੈਸਲਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ 'ਤੇ ਰੈਲੀਆਂ ਅਤੇ ਧਰਨੇ ਦਿੱਤੇ ਜਾਣਗੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਰਦਾਰ ਬਹਾਦਰ ਅਮੀ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸੰਸਥਾ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇ-ਡੀ. ਸੀ. ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 10 ਲੱਖ ਦੀ ਠੱਗੀ ਮਾਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24