05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਦਾਰ ਬਹਾਦਰ ਅਮੀ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸੰਸਥਾ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇ-ਡੀ. ਸੀ.

Ad Position 21
No active advertisement
ਅਜੀਤ ਡੈਸਕ 03-06-2026
ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸੰਸਥਾ ਦੇ ਲਈ ਫ਼ਰਨੀਚਰ/ਫਰਨੀਸ਼ਿੰਗ, ਮੈਸ ਉਪਕਰਨ ਤੇ ਸਾਮਾਨ ਆਦਿ ਦੀ ਵਿੱਤੀ ਨਿਯਮਾਂ ਅਨੁਸਾਰ ਖ਼ਰੀਦ ਕਰਨ ਸੰਬੰਧੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਡਿਪਟੀ ਕਮਿਸ਼ਨਰ ਵਲੋਂ ਇਸ ਮਹੀਨੇ ਵਿਚ ਸਾਮਾਨ ਦੀ ਖ਼ਰੀਦ ਕਰਕੇ ਸੰਸਥਾ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਅਧੀਨ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ. ਐਫ. ਪੀ. ਆਈ. ਬਜਵਾੜਾ ਵਿਖੇ ਆਰਮਡ ਫੋਰਸਿਜ਼ ਵਿਚ ਅਫ਼ਸਰ ਦੇ ਤੌਰ 'ਤੇ ਗ੍ਰੈਜੂਏਟ ਐਂਟਰੀ (ਜਿਵੇਂ ਸੀ. ਡੀ. ਐਸ., ਏ. ਐਫ. ਕੈਟ, ਆਈ. ਐਮ. ਏ., ਓ. ਟੀ. ਏ. ਤੇ ਐਸ. ਐਸ. ਬੀ.) ਦੇ ਪ੍ਰਵੇਸ਼ ਪ੍ਰੀਖਿਆ ਦੀ ਕੋਚਿੰਗ/ਟ੍ਰੇਨਿੰਗ ਲਈ ਪਹਿਲਾ ਬੈਚ ਜੁਲਾਈ-2026 ਦੇ ਪਹਿਲੇ ਹਫ਼ਤੇ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ | ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਦੱਸਿਆ ਕਿ ਜਿਹੜੇ ਵੀ ਬਿਨੈਕਾਰ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ. ਐਫ. ਪੀ. ਆਈ. ਬਜਵਾੜਾ ਵਿਖੇ ਕੋਚਿੰਗ/ਟਰੇਨਿੰਗ ਲੈਣ ਦੇ ਚਾਹਵਾਨ ਹਨ, ਉਹ ਆਪਣੇ ਬਾਇਓਡਾਟੇ ਦੀ ਕਾਪੀ ਈ-ਮੇਲ ਆਈ. ਡੀ. 'ਤੇ ਮੇਲ ਕਰ ਸਕਦੇ ਹਨ | ਇਸ ਮੌਕੇ ਕਾਰਜਕਾਰੀ ਇੰਜੀਨੀਅਰ ਪ੍ਰਾਂਤਕ ਮੰਡਲ, ਲੋ. ਨਿ. ਵਿ. (ਭ ਤੇ ਮ ਸ਼ਾਖਾ), ਡੀ. ਸੀ. ਐਫ. ਏ. (ਅੰਦਰੂਨੀ ਪੜਤਾਲ ਸੰਸਥਾ), ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ, ਜੀ. ਟੀ. ਓ. ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ. ਐਫ. ਪੀ. ਆਈ. ਹੁਸ਼ਿਆਰਪੁਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਸ਼ਾਮਚੁਰਾਸੀ ਦੇ ਅਮਨਦੀਪ ਸਿੰਘ ਸੱਜਣ 'ਖੇਡ ਭਲਾਈ ਬੋਰਡ' ਦੇ ਮੈਂਬਰ ਬਣੇ ਅਗਲੀ ਖ਼ਬਰ ਡੀ.ਏ. ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24