ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ | ਇਸ ਮੌਕੇ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਮੰਝਪੁਰ, ਸਕੱਤਰ ਜਨਰਲ ਜ਼ਿਲ੍ਹਾ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ, ਚੀਫ਼ ਨਿਰਮਲ ਸਿੰਘ ਮੁਕੇਰੀਆਂ ਸਰਕਲ ਪ੍ਰਧਾਨ, ਹਲਕਾ ਸੇਵਾਦਾਰ ਸ਼ਾਮ ਚੁਰਾਸੀ ਮਦਨ ਮੋਹਨ ਸਿੰਘ ਮੂਸਾ, ਸਰਕਲ ਪ੍ਰਧਾਨ ਦਸੂਹਾ ਲਖਵੰਤ ਸਿੰਘ ਚੀਮਾ ਆਦਿ ਵੀ ਹਾਜ਼ਰ ਸਨ | ਇਸ ਮੌਕੇ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ ਸੰਬੰਧੀ ਸਰਕਾਰਾਂ ਗੰਭੀਰ ਹੋ ਕੇ ਕੰਮ ਕਰਨ ਤਾਂ ਜੋ ਪੰਜਾਬ ਨੂੰ ਇਨਸਾਫ਼ ਮਿਲ ਸਕੇ | ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਬਹੁਤ ਲੰਬੇ ਸਮੇਂ ਤੋਂ ਲਟਕ ਰਹੀ ਹੈ, ਜਿਸ ਨੂੰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਅਣਗੌਲਿਆ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦਾ ਬਹੁਤ ਵੱਡਾ ਦੁੱਖ ਹੈ ਪਰ ਲੰਮਾ ਸਮਾਂ ਰਾਜ ਕਰਨ ਵਾਲੀਆਂ ਪੰਥਕ ਸਰਕਾਰਾਂ, ਕਾਂਗਰਸ ਦੀਆਂ ਸਰਕਾਰਾਂ ਤੇ ਕੇਂਦਰ ਸਰਕਾਰਾਂ ਨੇ ਇਸ ਸੰਬੰਧੀ ਕੋਈ ਕਾਨੂੰਨ ਨਹੀਂ ਬਣਾਇਆ ਪਰ ਹੁਣ ਜੋ ਪੰਜਾਬ ਦੀ ਸਰਕਾਰ ਨੇ ਕਾਨੂੰਨ ਬਣਾਇਆ ਹੈ ਤਾਂ ਉਸ 'ਚ ਵੀ ਸਿੱਖ ਸੰਗਤਾਂ ਦੀ ਕੋਈ ਸਲਾਹ ਨਹੀਂ ਲਈ, ਜਿਸ ਕਰਕੇ ਸਿੱਖ ਸੰਗਤਾਂ ਨੂੰ ਇਸ ਸੰਬੰਧੀ ਕੁਝ ਇਤਰਾਜ਼ ਹਨ, ਜਿਸ ਨੂੰ ਪੰਜਾਬ ਸਰਕਾਰ ਸਿੱਖ ਭਾਈਚਾਰੇ ਦੇ ਬੁੱਧੀਜੀਵੀਆਂ ਨਾਲ ਮਿਲ ਕੇ ਦੂਰ ਕਰੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਸਿੱਖਾਂ ਦੇ ਮਸਲਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਦਿੱਲੀ ਵਿਖੇ ਧਰਨੇ ਲਾਉਣ ਨੂੰ ਮਜਬੂਰ ਹੋਣਾ ਪਵੇਗਾ | ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਹਰਬੰਸ ਸਿੰਘ ਮੰਝਪੁਰ, ਸਰਕਲ ਪ੍ਰਧਾਨ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਸੈਣੀ, ਸਰਕਲ ਪ੍ਰਧਾਨ ਖੁੱਡਾ ਗੁਰਦੇਵ ਸਿੰਘ ਜੀਆ ਨੱਥਾ, ਸਰਕਲ ਪ੍ਰਧਾਨ ਸਰਾਂ ਬਲਜੀਤ ਸਿੰਘ ਕਾਨੰੂਗੋ, ਸਰਕਲ ਪ੍ਰਧਾਨ ਮਿਆਣੀ ਬਲਵਿੰਦਰ ਸਿੰਘ ਮਿਆਣੀ, ਸਰਕਲ ਪ੍ਰਧਾਨ ਟਾਂਡਾ ਜਥੇਦਾਰ ਕਿਰਪਾਲ ਸਿੰਘ ਜਾਜਾ, ਸਰਕਲ ਪ੍ਰਧਾਨ ਟਾਂਡਾ ਸ਼ਹਿਰੀ ਜਸਵਿੰਦਰ ਸਿੰਘ ਟਾਂਡਾ, ਸਰਕਲ ਪ੍ਰਧਾਨ ਚੌਲਾਂਗ ਅਮਰਜੀਤ ਸਿੰਘ ਖੋਖਰ, ਸਰਕਲ ਪ੍ਰਧਾਨ ਗੜ੍ਹਦੀਵਾਲਾ ਅਸ਼ੋਕ ਦਿਆਲ ਸਿੰਘ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸੁਖਜਿੰਦਰ ਸਿੰਘ ਸਿੰਘਪੁਰਾ, ਓਾਕਾਰ ਸਿੰਘ ਹੁਸ਼ਿਆਰਪੁਰ, ਇੰਸਪੈਕਟਰ ਗੁਰਦੀਪ ਸਿੰਘ ਦਾਤਾ, ਬਲਜਿੰਦਰ ਸਿੰਘ ਸੈਣੀ, ਭੁਪਿੰਦਰ ਸਿੰਘ ਹੁਸ਼ਿਆਰਪੁਰ, ਬਾਬਾ ਬਲਬੀਰ ਸਿੰਘ ਹੁਸ਼ਿਆਰਪੁਰ, ਰਤਨ ਸਿੰਘ ਖੋਖਰ, ਪੰਚ ਪਿ੍ਥੀ ਸਿੰਘ ਬੋਲੇਵਾਲ, ਅਸ਼ੋਕ ਸਿੰਘ ਜਾਜਾ, ਅਮਰਜੀਤ ਸਿੰਘ ਚੱਕ ਲਾਦੀਆਂ, ਜਥੇਦਾਰ ਸੁਰਜੀਤ ਸਿੰਘ, ਮੋਹਨ ਲਾਲ ਕਲਸੀ ਹੁਸ਼ਿਆਰਪੁਰ, ਮਨੀ ਸਿੰਘ ਕਲੋਆ, ਹਰਬੰਸ ਸਿੰਘ ਹੁਸ਼ਿਆਰਪੁਰ, ਮਹਿੰਦਰ ਸਿੰਘ ਮੋਰਾਂਵਾਲੀ, ਮੱਖਣ ਸਿੰਘ ਖ਼ਾਲਸਾ, ਅਜੀਤ ਸਿੰਘ ਰਾਮਗੜ੍ਹੀਆ, ਦਲਜੀਤ ਸਿੰਘ ਬਾਰਾਪੁਰ ਤੇ ਵਰਕਰ ਹਾਜ਼ਰ ਸਨ |