16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਡੇਰਾ ਬਾਬਾ ਜਗਤ ਸਿੰਘ ਭਲੋਵਾਲ ਵਿਖੇ ਸਾਲਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 04-06-2026
ਹਾਜੀਪੁਰ, 3 ਜੂਨ (ਜੋਗਿੰਦਰ ਸਿੰਘ)- ਡੇਰਾ ਬਾਬਾ ਜਗਤ ਸਿੰਘ ਪਿੰਡ ਭਲੋਵਾਲ ਵਿਖੇ ਸਲਾਨਾ ਸਮਾਗਮ ਪ੍ਰਬੰਧਕ ਕਮੇਟੀ ਦੁਆਰਾ ਬੜੀ ਸ਼ਰਧਾ ਪੂਰਵਕ ਕਰਵਾਇਆ ਗਿਆ। ਇਸ ਮੌਕੇ ਪਿਛਲੇ ਦਿਨਾਂ ਤੋਂ ਚਲ ਰਹੇ ਲੜੀਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਵੱਖ-ਵੱਖ ਰਾਗੀ ਜਥਿਆਂ, ਢਾਡੀ ਜਥਿਆਂ ਢਾਡੀ ਵਾਰਾਂ, ਕਥਾ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਪ੍ਰਬੰਧਕ ਕਮੇਟੀ ਵਲੋਂ ਹਾਜ਼ਰ ਸ਼ਖ਼ਸੀਅਤਾਂ ਦਾ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ। ਸਟੇਜ਼ ਸਕੱਤਰ ਦੀ ਭੂਮਿਕਾ ਕੇਵਲ ਸਿੰਘ ਧਾਮੀ ਨੇ ਨਿਭਾਈ ਅਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਭਾਈ ਉਂਕਾਰ ਸਿੰਘ ਕੁਲੀਆਂ ਲੁਬਾਣਾ, ਕਰਨੈਲ ਸਿੰਘ ਪ੍ਰਧਾਨ ਪ੍ਰਬੰਧਕ ਕਮੇਟੀ, ਲੰਬੜਦਾਰ ਨਿਰਮਲ ਸਿੰਘ, ਸਰਪੰਚ ਗੁਰਚਰਨ ਸਿੰਘ, ਭੁਪਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਨੌਜਵਾਨ ਨੂੰ ਥਾਣੇ ਬੰਦ ਕਰਨ ਦੇ ਰੋਸ ਵਜੋਂ ਥਾਣਾ ਪੁਰਹੀਰਾਂ ‘ਚ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿੱਲੋਗ੍ਰਾਮ ਇਲੈੱਕਟ੍ਰਾਨਿਕ ਕੂੜਾ ਵਿਗਿਆਨਕ ਰੀ-ਸਾਈਕਲਿੰਗ ਲਈ ਭੇਜਿਆ-ਆਸ਼ਿਕਾ...
Ad Position 24