19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹਿਮਾਚਲ 'ਚ ਪੰਜਾਬੀ ਸਿੱਖ ਨੌਜਵਾਨਾਂ ਨਾਲ ਹੋਈ ਕੁੱਟਮਾਰ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 05-06-2026
ਹੁਸ਼ਿਆਰਪੁਰ, 4 ਜੂਨ (ਹਰਪ੍ਰੀਤ ਕੌਰ)-ਆਰ. ਟੀ. ਆਈ. ਐਕਟਿਵਿਸਟ ਫਰੰਟ ਆਫ਼ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਬਲਵੀਰ ਸਿੰਘ ਸੈਣੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ-ਮਨਾਲੀ ਵਿਚ ਪੰਜਾਬੀ ਸਿੱਖ ਨੌਜਵਾਨਾਂ 'ਤੇ ਹੋਏ ਜਾਨਲੇਵਾ ਹਮਲੇ ਤੇ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਕੋਲੋਂ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਤੁਰੰਤ ਗਿ੍ਫਤਾਰ ਕਰਨ ਦੀ ਮੰਗ ਕੀਤੀ ਹੈ ਜਿਨ੍ਹਾਂ ਨੇ ਦੋਵਾਂ ਸੂਬਿਆਂ ਦੀ ਅਮਨ ਸ਼ਾਂਤੀ ਨੂੰ ਅੱਗ ਲਾਉਣ ਵਰਗੀ ਦੇਸ਼ ਵਿਰੋਧੀ ਕਰਤੂਤ ਕੀਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਦੋਸ਼ੀ ਹਿਮਾਚਲੀ ਨੌਜਵਾਨਾਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਦੋਵਾਂ ਸੂਬਿਆਂ ਦੇ ਅਮਨ ਕਾਨੂੰਨ ਦੀ ਸਥਿਤੀ ਖਰਾਬ ਹੋਣ ਕਾਰਨ ਹਾਲਾਤ ਵਿਸਫੋਟਕ ਬਣ ਸਕਦੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਉਥੋਂ ਦੇ ਪ੍ਰਸ਼ਾਸਨ ਦੀ ਹੋਵੇਗੀ | ਬਲਵੀਰ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਨਾਜ਼ੁਕ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਤੇ ਹਿਮਾਚਲ ਸਰਕਾਰ ਨਾਲ ਉੱਚ ਪੱਧਰ 'ਤੇ ਸੰਪਰਕ ਕਰਕੇ ਪੰਜਾਬੀ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦਵਾਉਣ | ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੀ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ 'ਤੇ ਉਸੇ ਤਰ੍ਹਾਂ ਟੈਕਸ ਲਾਉਣ ਦੀ ਕਾਰਵਾਈ ਕਰੇ |
Ad Position 22
No active advertisement
ਪਿਛਲੀ ਖ਼ਬਰ ਸਟਾਰ ਕਪਲ ਬਲੱਡ ਡੋਨਰ ਨੇ 36ਵੀਂ ਵਾਰ ਇਕੱਠਿਆਂ ਕੀਤਾ ਖ਼ੂਨਦਾਨ ਅਗਲੀ ਖ਼ਬਰ ਜਗਰਾਉਂ ਦੇ ਬੱਸ ਅੱਡੇ, ਰੇਲਵੇ ਸਟੇਸ਼ਨ ਸਮੇਤ ਜਨਤਕ ਸਥਾਨਾਂ ਦੀ ਪੁਲਿਸ ਵਲੋਂ ਜਾਂਚ
Ad Position 24