19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਰਾਇਣ ਕੁਟੀਆ ਨਗਰ ਨਰਾਇਣਗੜ੍ਹ ਵਿਖੇ ਮਹਾਨ ਸਮਾਗਮ 7 ਨੂੰ -ਜਗਜੀਤ ਸਿੰਘ ਛੰਨੀ ਨੰਦ ਸਿੰਘ

Ad Position 21
No active advertisement
ਅਜੀਤ ਡੈਸਕ 05-06-2026
ਐਮਾਂ ਮਾਂਗਟ, 4 ਜੂਨ (ਗੁਰਾਇਆ)-ਗੁਰੂ ਹਰਿਗੋਬਿੰਦ ਸਾਹਿਬ ਦੇ ਚਰਨ ਛੋਹ ਅਸਥਾਨ ਨਰਾਇਣ ਕੁਟੀਆ ਨਗਰ ਨਰਾਇਣਗੜ੍ਹ ਵਿਖੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਦੇਖ-ਰੇਖ ਹੇਠ 7 ਜੂਨ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਗਜੀਤ ਸਿੰਘ ਛੰਨੀ ਨੰਦ ਸਿੰਘ ਨੇ ਦੱਸਿਆ ਕਿ ਸਮਾਗਮ ਨੂੰ ਮੁੱਖ ਰੱਖਦੇ ਹੋਏ 1 ਜੂਨ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੀ ਆਰੰਭਤਾ ਕੀਤੀ ਗਈ ਸੀ, ਜਿਸ ਦੇ ਲੜੀਵਾਰ ਸੰਪੂਰਨਤਾਈ ਭੋਗ 7 ਜੂਨ ਨੂੰ ਸਵੇਰੇ ਪਾਏ ਜਾਣ ਇਸ ਉਪਰੰਤ 8 ਵਜੇ ਤੋਂ ਲੈ ਕੇ 11 ਵਜੇ ਤੱਕ ਖੁੱਲੇ੍ਹ ਪੰਡਾਲ ਸਜਾਏ ਜਾਣਗੇ ਜਿਨ੍ਹਾਂ 'ਚ ਮਹਾਨ ਕੀਰਤਨ ਦੀਵਾਨ ਸਜਾਏ ਜਾਣਗੇ ਅਤੇ 1 ਜੂਨ ਤੋਂ ਲੈ ਕੇ 6 ਜੂਨ ਤੱਕ ਸ਼ਾਮ ਨੂੰ 7 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਰੋਜ਼ਾਨਾ ਕੀਰਤਨ ਦੀਵਾਨ ਸਜਾਏ ਜਾ ਰਹੇ ਹਨ | ਜਿਸ 'ਚ ਬਾਹਰੋਂ ਆਏ ਮਹਾਂਪੁਰਸ਼ ਅਤੇ ਸੰਤ ਹਰਜਿੰਦਰ ਸਿੰਘ ਬਹੁਤ ਹੀ ਵਡਮੁੱਲੇ ਵਿਚਾਰ ਤੇ ਸਤਿਗੁਰਾਂ ਦੀ ਪਾਵਨ ਪਵਿੱਤਰ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਹ ਅਸਥਾਨ ਦਸੂਹਾ ਤੋਂ ਪਠਾਨਕੋਟ ਨੂੰ ਜਾਂਦੀ ਹੋਈ ਹਾਈਵੇ ਰੋਡ 'ਤੇ ਉੱਚੀ ਬੱਸੀ ਤੋਂ ਲੈਂਦੇ ਵਾਲੇ ਪਾਸੇ ਨੂੰ ਚਾਰ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਸਮਾਗਮ 'ਚ ਸੰਗਤਾਂ ਵੱਧ ਚੜ ਕੇ ਹਿੱਸਾ ਲੈਣ ਤੇ ਗੁਰਬਾਣੀ ਨੂੰ ਸੁਣ ਕੇ ਆਪਣਾ ਜੀਵਨ ਸਫਲਾ ਕਰਨ |
Ad Position 22
No active advertisement
ਪਿਛਲੀ ਖ਼ਬਰ ਸੂਦ ਦੀ ਅਗਵਾਈ 'ਚ ਅਕਾਲੀ ਆਗੂ ਹਰਜੀਤ ਸਿੰਘ ਮਠਾਰੂ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਭੀਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਸੰਬੰਧੀ 'ਆਪ' ਦੀ ਮੀਟਿੰਗ
Ad Position 24