19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕਰਿਆਨੇ ਦੀ ਦੁਕਾਨ 'ਚ ਲੱਗੀ ਅੱਗ, ਸਾਮਾਨ ਸੜਿਆ

Ad Position 21
No active advertisement
ਅਜੀਤ ਡੈਸਕ 05-06-2026
ਹਾਜੀਪੁਰ, 4 ਜੂਨ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਬੇਲਾ ਸਰਿਆਣਾ ਪੱਤੀ ਨਾਮ ਨਗਰ ਵਿਚ ਸਥਿਤ ਕਰਿਆਨੇ ਦੀ ਦੁਕਾਨ 'ਚ ਅੱਗ ਲੱਗ ਜਾਣ ਕਰਕੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ | ਇਸ ਸੰਬੰਧੀ ਸਰਪੰਚ ਦੇ ਪਤੀ ਅਜੀਤ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਪਿੰਡ ਬੇਲਾ ਸਰਿਆਣਾ ਪੱਤੀ ਨਾਮ ਨਗਰ ਵਿਚ ਸਥਿਤ ਚਾਨਣ ਸਿੰਘ ਪੁੱਤਰ ਬਿਸ਼ਨ ਦਾਸ ਦੀ ਕਰਿਆਨੇ ਦੀ ਦੁਕਾਨ ਵਿਚ ਸ਼ਾਰਟ ਸਰਕਟ ਕਰਕੇ ਬਿਜਲੀ ਦੀਆਂ ਤਾਰਾਂ ਨੂੰ ਅੱਗ ਲੱਗ ਗਈ ਜੋ ਇਕ ਦਮ ਏਨੀ ਜ਼ਿਆਦਾ ਫੈਲ ਗਈ ਕਿ ਸਾਰੀ ਕਰਿਆਨੇ ਦੀ ਦੁਕਾਨ ਅੱਗ ਦੀ ਲਪੇਟ 'ਚ ਆ ਗਈ ਤੇ ਅੱਗ 'ਤੇ ਕਾਬੂ ਪਾਉਣ ਲਈ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ | ਅੱਗ ਬੁਝਾਉਂਦੇ ਸਮੇਂ ਦੁਕਾਨ ਮਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੁੱਢਲੀ ਸਹਾਇਤਾ ਲਈ ਸਰਕਾਰੀ ਹਸਪਤਾਲ ਹਾਜੀਪੁਰ ਭਰਤੀ ਕਰਵਾਇਆ | ਅਜੀਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਕਰਕੇ ਕਰਿਆਨੇ ਦੀ ਦੁਕਾਨ 'ਚ ਪਿਆ ਫ਼ਰਿਜ ਤੋਂ ਇਲਾਵਾ ਦੁਕਾਨ ਦਾ ਸਾਰਾ ਸਾਮਾਨ ਸੜਕ ਕੇ ਸੁਆਹ ਹੋ ਗਿਆ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਚਾਨਣ ਸਿੰਘ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ 'ਚ ਐਸ. ਓ. ਆਈ. ਅਹਿਮ ਭੂਮਿਕਾ ਨਿਭਾਏਗੀ-ਲਾਲੀ ਬਾਜਵਾ ਦੋਆਬਾ ਜ਼ੋਨ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂ... ਅਗਲੀ ਖ਼ਬਰ ਸੂਦ ਦੀ ਅਗਵਾਈ 'ਚ ਅਕਾਲੀ ਆਗੂ ਹਰਜੀਤ ਸਿੰਘ ਮਠਾਰੂ ਭਾਜਪਾ 'ਚ ਸ਼ਾਮਿਲ
Ad Position 24