20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਡਿਪਸ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ ਪਹਿਲੇ ਸਮੈਸਟਰ ਦੇ ਨਤੀਜੇ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 05-06-2026
ਟਾਂਡਾ ਉੜਮੁੜ, 4 ਜੂਨ (ਦੀਪਕ ਬਹਿਲ)-ਡਿਪਸ ਕਾਲਜ ਆਫ਼ ਐਜੂਕੇਸ਼ਨ ਰੜਾ ਮੋੜ ਜਲਾਲਪੁਰ ਨੇ ਬੀ. ਐੱਡ ਪਹਿਲੇ ਸਮੈਸਟਰ ਦੇ ਨਤੀਜੇ 'ਚ ਸੌ ਫ਼ੀਸਦੀ ਨਤੀਜਾ ਦਰਜ ਕਰਕੇ ਇਕ ਹੋਰ ਸ਼ਾਨਦਾਰ ਉਪਲਬਧੀ ਹਾਸਿਲ ਕੀਤੀ ਹੈ | ਪੰਜਾਬ ਯੂਨੀਵਰਸਿਟੀ ਵਲੋਂ ਘੋਸ਼ਿਤ ਬੀ. ਐੱਡ ਪਹਿਲੇ ਸਮੈਸਟਰ ਦੇ ਨਤੀਜੇ 'ਚ ਡਿਪਸ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੀ ਵਿਦਿਆਰਥਣ ਕੁਲਵਿੰਦਰ ਕੌਰ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਮੁਸਕਾਨ ਸੈਣੀ ਨੇ 84 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹਰਪ੍ਰੀਤ ਕੌਰ, ਜੈਸਮੀਨ ਕੌਰ ਤੇ ਪ੍ਰਜਵਲ ਨੇ 83 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੇ ਪਿ੍ੰਸੀਪਲ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨੇ ਇਹ ਸਫਲਤਾ ਸੰਭਵ ਬਣਾਈ ਹੈ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਅੰਤ 'ਚ ਡਿਪਸ ਮੈਨੇਜਮੈਂਟ ਵਲੋਂ ਐਮ. ਡੀ. ਤਰਵਿੰਦਰ ਸਿੰਘ, ਸੀ. ਏ. ਓ. ਰਮਨੀਕ ਸਿੰਘ, ਸੀ. ਈ. ਓ. ਮੋਨਿਕਾ ਮੰਡੋਤਰਾ ਤੇ ਜਨਰਲ ਮੈਨੇਜਰ ਰਾਜੀਵ ਸ਼ਰਮਾ ਨੇ ਸਫਲ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਤੇ ਥਾਣੇ ਤੋਂ ਇਨਸਾਫ਼ ਨਾ ਮਿਲਣ 'ਤੇ ਪ੍ਰਵਾਸੀ ਮਜ਼ਦੂਰ ਨੇ ਐਸ. ਐਸ. ਪੀ. ਕੋਲ ਕੀਤੀ ਸ਼ਿਕਾਇਤ ਅਗਲੀ ਖ਼ਬਰ ਸਪੋਰਟਸ ਕਲੱਬ ਵਲੋਂ ਬੱਚਿਆਂ ਲਈ ਫੁੱਟਬਾਲ ਗਰਾਊਾਡ ਦਾ ਸੁਧਾਰ
Ad Position 24