ਨਸਰਾਲਾ, 5 ਜੂਨ (ਸਤਵੰਤ ਸਿੰਘ ਥਿਆੜਾ)-ਅਕਾਲੀ ਦਲ ਵਾਰਸ ਪੰਜਾਬ ਦੇ ਤੇ ਉਨ੍ਹਾਂ ਦੀਆਂ ਹਮ ਖਿਆਲੀ ਜਥੇਬੰਦੀਆਂ ਵਲੋਂ ਨਸ਼ਿਆਂ ਦੇ ਵਿਰੱੁਧ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕੱਢੇ ਜਾ ਰਹੇ ਵਿਸ਼ਾਲ ਰੋਸ ਮਾਰਚ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਐਮ. ਪੀ. ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦਾ ਅੱਡਾ ਨਸਰਾਲਾ ਵਿਖੇ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ, ਜਿਸ ਦੀ ਜਾਣਕਾਰੀ ਪਾਰਟੀ ਦੇ ਆਗੂਆਂ ਸੁਖਵਿੰਦਰ ਸਿੰਘ ਨੂਰਾ ਪਿਆਲਾਂ, ਧਰਮਿੰਦਰ ਸਿੰਘ ਰਾਜਾ, ਕਰਮਜੀਤ ਸਿੰਘ ਪਿਆਲਾਂ, ਮਨਜੀਤ ਸਿੰਘ ਜੰਡਾ, ਲਵਦੀਪ ਸਿੰਘ, ਕੁਲਵਿੰਦਰ ਸਿੰਘ ਤੇ ਸੁਖਦੇਵ ਸਿੰਘ ਆਦਿ ਨੇ ਦਿੱਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਦਿਨੋ ਦਿਨ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਅਕਾਲੀ ਦਲ ਵਾਰਸ ਪੰਜਾਬ ਵਲੋਂ ਹੋਰ ਜਥੇਬੰਦੀਆਂ ਨਾਲ ਰਲ ਕੇ 9 ਜੂਨ ਨੂੰ ਸਵੇਰੇ 11 ਵਜੇ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ, ਜਿਸ ਦੀ ਅਗਵਾਈ ਬਾਪੂ ਤਰਸੇਮ ਸਿੰਘ ਵਲੋਂ ਕੀਤੀ ਜਾਵੇਗੀ | ਇਸ ਮੌਕੇ ਭਾਈ ਅੰਮਿ੍ਤਪਾਲ ਸਿੰਘ ਨੂੰ ਚਾਹੁਣ ਵਾਲੇ ਇਲਾਕੇ ਦੇ ਹੋਰ ਵੀ ਲੋਕ ਮੌਜੂਦ ਸਨ |