10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹੁਸ਼ਿਆਰਪੁਰ ਨੇ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ 8 ਵਿਕਟਾਂ ਨਾਲ ਹਰਾਇਆ

Ad Position 21
No active advertisement
ਅਜੀਤ ਡੈਸਕ 06-06-2026
ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਸੀਨੀਅਰ ਵੁਮੈਨ ਇਕ ਰੋਜ਼ਾ ਇੰਟਰ ਡਿਸਟਿ੍ਕਟ ਟੂਰਨਾਮੈਂਟ 'ਚ ਹੁਸ਼ਿਆਰਪੁਰ ਦੀ ਟੀਮ ਨੇ ਉਪ ਕਪਤਾਨ ਨਿਰੰਕਾ ਦੇ ਨਾਬਾਦ ਸੈਂਕੜੇ ਦੀ ਬਦੌਲਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ 4 ਅੰਕ ਹਾਸਿਲ ਕੀਤੇ | ਇਸ ਸੰਬੰਧੀ ਡਾ. ਰਮਨ ਘਈ ਨੇ ਦੱਸਿਆ ਕਿ 50-50 ਓਵਰਾਂ ਦੇ ਮੈਚ 'ਚ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆਂ 8 ਵਿਕਟਾਂ ਦੇ ਨੁਕਸਾਨ 'ਤੇ 233 ਦੌੜਾਂ ਬਣਾਈਆਂ | 50 ਓਵਰਾਂ 'ਚ 234 ਦੌੜਾਂ ਦਾ ਟੀਚਾ ਲੈ ਕੇ ਹੁਸ਼ਿਆਰਪੁਰ ਦੀ ਟੀਮ ਨੇ ਟੀਮ ਦੀ ਉਪ ਕਪਤਾਨ ਨਿਰੰਕਾ ਦੇ ਸ਼ਾਨਦਾਰ 102 ਗੇਂਦਾਂ 'ਚ 121 ਦੌੜਾਂ ਦੀ ਬਦੌਲਤ 30. 4 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 237 ਦੌੜਾਂ ਬਣਾ ਕੇ 8 ਵਿਕਟਾਂ ਨਾਲ ਮੈਚ ਜਿੱਤ ਲਿਆ | ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਨੇ ਇਸ ਜਿੱਤ ਨਾਲ ਸੀਨੀਅਰ ਮਹਿਲਾ ਪੂਲ ਏ 'ਚ 4 ਅੰਕਾਂ ਨਾਲ ਪਹਿਲਾ ਸਥਾਨ ਬਣਾ ਲਿਆ ਹੈ | ਟੀਮ ਦੀ ਇਸ ਜਿੱਤ 'ਤੇ ਐੱਚ. ਡੀ. ਸੀ. ਏ. ਪ੍ਰਧਾਨ ਡਾ. ਦਲਜੀਤ ਖੇਲਾ, ਵਿਵੇਕ ਸਾਹਨੀ, ਯੋਗਰਾਜ ਠਾਕੁਰ, ਡਾ. ਪੰਕਜ ਸ਼ਿਵ, ਜਤਿੰਦਰ ਸੂਦ, ਸਾਬ ਦਿਆਲ, ਸਾਹਿਲ ਬਹਿਲ, ਜ਼ਿਲ੍ਹਾ ਮਹਿਲਾ ਕੋਚ ਦਵਿੰਦਰ ਕਲਿਆਣ, ਸਹਾਇਕ ਕੋਚ ਨਿਕਿਤਾ, ਜ਼ਿਲ੍ਹਾ ਟ੍ਰੇਨਰ ਕਮ ਟੀਮ ਮੈਨੇਜਰ ਕੁਲਦੀਪ ਧਾਮੀ, ਜ਼ਿਲ੍ਹਾ ਕੋਚ ਦਲਜੀਤ ਸਿੰਘ, ਪ੍ਰਵੀਨ ਸ਼ਿੰਟੂ ਆਦਿ ਨੇ ਟੀਮ ਨੂੰ ਵਧਾਈ ਦਿੱਤੀ | ਡਾ. ਘਈ ਨੇ ਦੱਸਿਆ ਹੁਸ਼ਿਆਰਪੁਰ ਦਾ ਅਗਲਾ ਮੈਚ 9 ਜੂਨ ਨੂੰ ਕਪੂਰਥਲਾ ਨਾਲ ਖੇਡਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਜਲਾਲਚੱਕ ਵਿਚ ਖੇਡ ਪਾਰਕ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਬਾਪੂ ਤਰਸੇਮ ਸਿੰਘ ਦਾ ਨਸਰਾਲਾ 'ਚ ਹੋਵੇਗਾ ਭਰਵਾਂ ਸਵਾਗਤ
Ad Position 24