09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕਾਂਗਰਸੀ ਵਰਕਰਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 06-06-2026
ਬੀਣੇਵਾਲ, 5 ਜੂਨ (ਬੈਜ ਚੌਧਰੀ)-ਯੂਥ ਕਾਂਗਰਸ ਆਗੂ ਪ੍ਰਣਵ ਕ੍ਰਿਪਾਲ ਨੇ ਬੀਤ ਇਲਾਕੇ ਦੇ ਪਿੰਡ ਬਾਰਾਪੁਰ ਵਿਖੇ ਕਾਂਗਰਸ ਵਰਕਰਾਂ ਨਾਲ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧ ਗਈਆਂ ਹਨ, ਬੇ-ਰੋਜ਼ਗਾਰੀ ਲਗਾਤਾਰ ਵਧ ਰਹੀ ਹੈ | ਨੀਟ ਪੇਪਰ ਲੀਕ ਨਾਲ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਈ. ਡੀ. ਤੇ ਸੀ. ਬੀ. ਆਈ. ਵਰਗੀਆਂ ਏਜੰਸੀਆਂ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ | ਐੱਸ. ਆਈ. ਆਰ. ਰਾਹੀਂ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਪਿੰਡ ਪਿੰਡ ਜਾ ਕੇ ਭਾਜਪਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਕੇ ਲਾਮਬੰਦ ਕਰੇਗੀ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਪੰਕਜ ਕ੍ਰਿਪਾਲ ਐਡਵੋਕੇਟ ਨੇ ਕਿਹਾ ਕਿ ਕੰਧ 'ਤੇ ਸਪੱਸ਼ਟ ਲਿਖਿਆ ਹੈ ਕਿ ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਹਰ ਮੁੱਦੇ 'ਤੇ ਫੇਲ੍ਹ ਸਾਬਤ ਹੋ ਰਹੀ ਹੈ | ਪੰਜਾਬ ਦੇ ਲੋਕ ਝਾੜੂ ਦੀ ਬਦਲਾਓ ਵਾਲੀ ਸਰਕਾਰ ਤੋਂ ਜਲਦੀ ਛੁਟਕਾਰਾ ਚਾਹੁੰਦੇ ਹਨ | ਇਸ ਮੌਕੇ ਨੰਬਰਦਾਰ ਪ੍ਰਕਾਸ਼ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸੇਵਾ ਮੁਕਤੀ ਸੰਬੰਧੀ ਸਮਾਗਮ ਅਗਲੀ ਖ਼ਬਰ ਲੇਬਰ ਵਿਭਾਗ ਦੇ ਦਫ਼ਤਰ 'ਚ ਕੋਈ ਅਧਿਕਾਰੀ ਨਾ ਹੋਣ 'ਤੇ ਲੇਬਰ ਪਾਰਟੀ ਨੇ ਸੇਵਾਦਾਰ ਨੂੰ ਦਿੱਤਾ ਮੰਗ-ਪੱਤਰ
Ad Position 24