09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡੀ. ਏ. ਵੀ. ਕਾਲਜ ਦਾ ਬੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 06-06-2026
ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੈਚਲਰ ਆਫ਼ ਆਰਟਸ ਪਹਿਲੇ ਸਮੈਸਟਰ ਦੇ ਨਤੀਜੇ 'ਚ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਪਿ੍ੰਸੀਪਲ ਪ੍ਰੋ. (ਡਾ.) ਵਿਨੈ ਕੁਮਾਰ ਨੇ ਦੱਸਿਆ ਕਿ ਆਸਥਾ ਸਦਾਨਾ ਤੇ ਹਰਲੀਨ ਮਠਾਰੂ ਨੇ ਸਾਂਝੇ ਤੌਰ 'ਤੇ ਵਧੀਆ ਅੰਕ ਹਾਸਿਲ ਕਰਕੇ ਸੰਸਥਾ 'ਚੋਂ ਪਹਿਲਾ ਸਥਾਨ, ਸੁਹਾਨੀ ਸੈਣੀ ਤੇ ਰੁਚਿਕਾ ਠਾਕੁਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਆਪਣੇ ਵਧਾਈ ਸੰਦੇਸ਼ਾਂ 'ਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐਮ. ਭੱਲਾ ਤੇ ਪਿ੍ੰਸੀਪਲ ਪ੍ਰੋ. (ਡਾ.) ਵਿਨੈ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਆਪਣੀਆਂ ਊਰਜਾਵਾਂ ਨੂੰ ਸਹੀ ਦਿਸ਼ਾ 'ਚ ਲਗਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਵਿਛੋਹੀ 'ਚ ਸੰਤਾਂ ਦੀ ਯਾਦ 'ਚ ਸਮਾਗਮ ਕਰਵਾਇਆ ਅਗਲੀ ਖ਼ਬਰ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸੇਵਾ ਮੁਕਤੀ ਸੰਬੰਧੀ ਸਮਾਗਮ
Ad Position 24