ਮੁਕੇਰੀਆਂ, 5 ਜੂਨ (ਰਾਮਗੜ੍ਹੀਆ)-ਵਿਸ਼ਵ ਵਾਤਾਵਰਨ ਦਿਵਸ 'ਤੇ ਜ਼ਿਲ੍ਹਾ ਪ੍ਰਧਾਨ ਅਜੇ ਕੌਸ਼ਲ ਸੇਠੂ ਦੀ ਅਗਵਾਈ 'ਚ ਭਾਜਪਾ ਵਰਕਰਾਂ ਵਲੋਂ ਬੂਟੇ ਲਗਾ ਕੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਦਿਨ ਪ੍ਰਤੀ ਦਿਨ ਪ੍ਰਦੂਸ਼ਣ ਦੀ ਵਧ ਰਹੀ ਸਮੱਸਿਆ ਦਾ ਇੱਕੋ ਇੱਕ ਹੱਲ ਹੈ ਰੁੱਖ ਲਗਾਉਣਾ ਤੇ ਵਾਤਾਵਰਨ ਸੁਰੱਖਿਆ ਵਧਾਉਣਾ | ਉਨ੍ਹਾਂ ਕਿਹਾ ਕਿ ਰੁੱਖ ਨਾ ਸਿਰਫ਼ ਆਕਸੀਜਨ ਪ੍ਰਦਾਨ ਕਰਦੇ ਹਨ ਬਲਕਿ ਧਰਤੀ ਦੇ ਸੰਤੁਲਨ ਨੂੰ ਬਣਾਈ ਰੱਖਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਾਫ਼, ਹਰਾ ਅਤੇ ਸੁਰੱਖਿਅਤ ਵਾਤਾਵਰਨ ਛੱਡਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਿਹਤਮੰਦ ਤੇ ਸੁੰਦਰ ਰੱਖਣ ਲਈ ਸਮੂਹਿਕ ਯਤਨ ਜ਼ਰੂਰੀ ਹਨ | ਇਸ ਦਿਨ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਓ, ਸਿਰਫ਼ ਵਿਸ਼ਵ ਵਾਤਾਵਰਨ ਦਿਵਸ 'ਤੇ ਹੀ ਨਹੀਂ, ਸਗੋਂ ਸ਼ੁੱਭ ਮੌਕਿਆਂ 'ਤੇ ਵੀ ਰੁੱਖ ਲਗਾਓ ਅਤੇ ਉਸ ਦਾ ਪਾਲਨ ਪੋਸ਼ਣ ਵੀ ਕਰੋ | ਉਨ੍ਹਾਂ ਕਿਹਾ ਕਿ ਬਹੁਤ ਜਲਦੀ ਜ਼ਿਲ੍ਹੇ ਭਰ ਵਿਚ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ 15000 ਬੂਟੇ ਲਗਾਏ ਜਾਣਗੇ | ਸਮਾਗਮ ਵਿਚ ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਨਰਿੰਦਰ ਸਿੰਘ ਮੱਲੀ, ਅਸ਼ੋਕ ਸ਼ਰਮਾ, ਨੰਬਰਦਾਰ ਸੰਸਾਰ ਸਿੰਘ, ਆਗਿਆ ਰਾਮ, ਵਿਵੇਕ ਮੋਦਗਿਲ, ਕਮਲਜੀਤ ਸਿੰਘ, ਰੋਹਿਤ ਸ਼ਰਮਾ ਤੇ ਹੋਰ ਮੌਜੂਦ ਸਨ |