09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-06-2026
ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਂਮਾਰ ਵਲੋਂ ਮੈਡੀਕਲ ਅਫ਼ਸਰ ਇੰਚ: ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਡਾ. ਜਸਲੀਨ ਕੌਰ ਸੰਧੂ ਦੀ ਹਾਜ਼ਰੀ 'ਚ ਬੂਟੇ ਲਗਾਏ ਗਏ | ਇਸ ਮੌਕੇ ਮੈਨੇਜਰ ਨਿਸ਼ਾ ਰਾਣੀ, ਕਾਊਾਸਲਰ ਪ੍ਰਸ਼ਾਂਤ ਆਦੀਆ, ਕਾਊਾਸਲਰ ਸੰਦੀਪ ਕੁਮਾਰੀ, ਕਾਊਾਸਲਰ ਪੂਜਾ ਰਾਣੀ, ਸਟਾਫ਼ ਨਰਸ ਰਜਤ ਭਾਰਦਵਾਜ, ਰਾਜਵਿੰਦਰ ਕੌਰ, ਅਮਨਦੀਪ ਤਿਵਾੜੀ, ਮਨਦੀਪ ਸਿੰਘ, ਡਾ. ਸ਼ਿਪਰਾ ਹਸਪਤਾਲ ਐਡਮਨਿਸਟਰੇਸ਼ਨ ਆਦਿ ਹਾਜ਼ਰ ਸਨ | ਇਸ ਮੌਕੇ ਡਾ. ਸਵਾਤੀ ਸ਼ੀਂਮਾਰ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਸਾਨੂੰ ਕੁਦਰਤ ਦੀ ਮਹੱਤਤਾ ਨੂੰ ਸਮਝਣ ਅਤੇ ਇਸ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਤੇ ਊਰਜਾ ਦੀ ਬੱਚਤ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਸੰਕਲਪ ਲੈਣਾ ਚਾਹੀਦਾ ਹੈ | ਇਸ ਮੌਕੇ ਮੈਡੀਕਲ ਅਫ਼ਸਰ ਇੰਚ: ਡਾ. ਜਸਲੀਨ ਕੌਰ ਨੇ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਧਰਤੀ ਸਾਡੀ ਸਾਂਝੀ ਵਿਰਾਸਤ ਹੈ ਅਤੇ ਸਾਡਾ ਹਰ ਹਰਾ ਕਦਮ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਤੇ ਸੁੰਦਰ ਭਵਿੱਖ ਦੀ ਨੀਂਹ ਬਣੇਗਾ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
Ad Position 24