09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੇਵਾ ਕੇਂਦਰ ਹਾਜੀਪੁਰ ਦੇ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਜਾਰੀ ਲੋਕ ਹੋ ਰਹੇ ਹਨ ਖੱਜਲ ਖੁਆਰ

Ad Position 21
No active advertisement
ਅਜੀਤ ਡੈਸਕ 06-06-2026
ਹਾਜੀਪੁਰ, 5 ਜੂਨ (ਜੋਗਿੰਦਰ ਸਿੰਘ)-ਸੇਵਾ ਕੇਂਦਰ ਹਾਜੀਪੁਰ ਦੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਹੜਤਾਲ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰੋਜ਼ਾਨਾ ਲੋਕ ਆਪਣੇ ਕੰਮ ਕਰਵਾਉਣ ਲਈ ਸੇਵਾ ਕੇਂਦਰ ਆਉਂਦੇ ਹਨ ਤੇ ਸੇਵਾ ਕੇਂਦਰ ਨੂੰ ਤਾਲਾ ਲੱਗਾ ਹੋਣ ਕਰਕੇ ਨਿਰਾਸ਼ਾ ਦੇ ਆਲਮ ਵਿਚ ਵਾਪਸ ਆਪਣੇ ਘਰਾਂ ਨੂੰ ਪਰਤ ਜਾਂਦੇ ਹਨ | ਸੇਵਾ ਕੇਂਦਰ ਕਰਮਚਾਰੀਆਂ ਦੀ ਹੜਤਾਲ 8ਵੇਂ ਦਿਨ ਵੀ ਜਾਰੀ ਤੇ ਨਵਾਂ ਵਿੱਦਿਆ ਸੈਸ਼ਨ ਸ਼ੁਰੂ ਹੋਣ ਕਰਕੇ ਰੋਜ਼ਾਨਾ ਵਿਦਿਆਰਥੀ ਆਪਣਾ ਜਾਤੀ ਸਰਟੀਫਿਕੇਟ, ਰਿਹਾਸ਼ੀ ਸਰਟੀਫਿਕੇਟ ਬਣਾਉਣ ਲਈ ਸੇਵਾ ਕੇਂਦਰ ਆਉਂਦੇ ਹਨ ਪਰ ਸੇਵਾ ਕੇਂਦਰ ਹੜਤਾਲ ਹੋਣ ਕਰਕੇ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਰਹੇ ਹਨ | ਲੋਕਾਂ ਦਾ ਦੋਸ਼ ਹੈ ਕਿ ਇਹ ਗੰਭੀਰ ਸਮੱਸਿਆ ਹੈ ਪਰ ਪ੍ਰਸ਼ਾਸਨ ਮੂਕ ਦਰਸ਼ਕ ਬਣੀ ਬੈਠਾ ਹੈ | ਸਥਾਨਕ ਲੋਕਾਂ ਨੇ ਸਰਕਾਰ ਦੇ ਰਵੱਈਏ 'ਤੇ ਡੂੰਘਾ ਰੋਸ ਪ੍ਰਗਟ ਕੀਤਾ ਹੈ ਤੇ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਸੇਵਾ ਕੇਂਦਰ ਦੇ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਹੜਤਾਲ ਖ਼ਤਮ ਕਰਾਈ ਜਾਵੇ | ਇਸ ਸੰਬੰਧ ਵਿਚ ਸੇਵਾ ਕੇਂਦਰ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸਵਰਨ ਸਿੰਘ ਨੇ ਦੱਸਿਆ ਕਿ ਜੌਬ ਸੇਫ਼ਟੀ, ਤਨਖ਼ਾਹਾਂ ਵਧਾਉਣਾ ਤੇ ਠੇਕੇਦਾਰੀ ਸਿਸਟਮ ਖ਼ਤਮ ਕਰਨ ਲਈ ਉਹ ਪਿਛਲੇ ਅੱਟ ਦਿਨਾਂ ਤੋ ਹੜਤਾਲ 'ਤੇ ਹਨ ਪਰ ਸਰਕਾਰ ਦੇ ਸਿਰ 'ਤੇ ਜੂੰ ਤਕ ਨਹੀਂ ਸਰਕ ਰਹੀ | ਉਨ੍ਹਾਂ ਕਿਹਾ ਕਿ 28 ਜਨਤਕ ਜਥੇਬੰਦੀਆਂ ਉਨ੍ਹਾਂ ਦੀ ਹੜਤਾਲ ਦਾ ਸਮਰਥਨ ਕਰ ਰਹੀਆਂ ਹਨ ਤੇ 6 ਜੂਨ ਨੂੰ ਆਪਣੀ ਮੰਗਾਂ ਦੇ ਹੱਕ 'ਚ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਚ ਪੰਜਾਬ ਪੱਧਰ ਦੀ ਰੈਲੀ ਕੀਤੀ ਜਾਵੇਗੀ | ਜੇਕਰ ਫੇਰ ਵੀ ਸਰਕਾਰ ਉਨ੍ਹਾਂ ਦੀ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਜਾਰੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
Ad Position 24