09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹੁਸ਼ਿਆਰਪੁਰ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-06-2026
ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਹਰਜਾਪ ਸਿੰਘ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਹੋਈ | ਮੀਟਿੰਗ ਦੌਰਾਨ ਫੋਟੋਗ੍ਰਾਫਰਾਂ ਨੂੰ ਆਉਣ ਵਾਲੀਆਂ ਵੱਖ-ਵੱਖ ਸਮੱਸਿਆਵਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਮੈਂਬਰਾਂ ਵਲੋਂ ਖ਼ਾਸ ਤੌਰ 'ਤੇ ਮੌਜੂਦਾ ਸਮੇਂ ਵਿਚ ਆ ਰਹੀਆਂ ਚੁਨੌਤੀਆਂ ਅਤੇ ਕਾਰੋਬਾਰ 'ਤੇ ਪੈ ਰਹੇ ਅਸਰਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ | ਇਸ ਦੇ ਨਾਲ ਹੀ ਮੀਟਿੰਗ ਵਿਚ ਨਵੀਂ ਆ ਰਹੀ ਤਕਨੀਕ ਬਾਰੇ ਵੀ ਫੋਟੋਗ੍ਰਾਫਰਾਂ ਨੂੰ ਜਾਣੂ ਕਰਵਾਇਆ ਗਿਆ, ਤਾਂ ਜੋ ਉਹ ਸਮੇਂ ਦੇ ਨਾਲ ਕਦਮ ਮਿਲਾ ਸਕਣ ਅਤੇ ਆਪਣੇ ਕੰਮ ਨੂੰ ਹੋਰ ਬਿਹਤਰ ਬਣਾ ਸਕਣ | ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਮੀਟਿੰਗਾਂ ਨਾਲ ਫੋਟੋਗ੍ਰਾਫਰਾਂ ਨੂੰ ਆਪਣੀਆਂ ਸਮੱਸਿਆਵਾਂ ਰੱਖਣ ਅਤੇ ਨਵੀਆਂ ਜਾਣਕਾਰੀਆਂ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ, ਜੋ ਕਿ ਉਨ੍ਹਾਂ ਦੇ ਪੇਸ਼ੇ ਲਈ ਕਾਫ਼ੀ ਲਾਭਦਾਇਕ ਸਾਬਤ ਹੁੰਦਾ ਹੈ | ਇਸ ਮੌਕੇ ਅਗਸਤ ਮਹੀਨੇ 'ਚ ਆ ਰਹੀ ਪ੍ਰਦਰਸ਼ਨੀ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਉਸ ਦਾ ਪੋਸਟਰ ਵੀ ਜਾਰੀ ਕੀਤਾ | ਇਸ ਮੌਕੇ ਆਏ ਸਾਰੇ ਫੋਟੋਗ੍ਰਾਫਰਾਂ ਦਾ ਧੰਨਵਾਦ ਸੈਕਟਰੀ ਸੰਜੀਵ ਅਰੋੜਾ ਨੇ ਕੀਤਾ | ਇਸ ਮੌਕੇ ਚੇਅਰਮੈਨ ਲਾਲ ਸਿੰਘ, ਸੀਨੀਅਰ ਵਾਈਸ ਪ੍ਰਧਾਨ ਵਿਪਨ ਸ਼ਰਮਾ, ਵਾਈਸ ਪ੍ਰਧਾਨ ਕਰਮਵੀਰ ਸਿੰਘ, ਵਾਈਸ ਪ੍ਰਧਾਨ ਹਰਜਿੰਦਰ ਸਿੰਘ, ਕੈਸ਼ੀਅਰ ਨਰੇਸ਼ ਕੁਮਾਰ ਸਾਬਾ, ਜੁਆਇੰਟ ਸੈਕਟਰੀ ਅਨਿਲ ਕੁਮਾਰ, ਜੁਆਇੰਟ ਸੈਕਟਰੀ ਚਰਨਜੀਤ ਸਿੰਘ, ਪੀ. ਆਰ. ਓ. ਗੁਰਚਰਨ ਸਿੰਘ, ਗੁਰਮੇਲ ਸਿੰਘ, ਸ਼ਰਨਜੀਤ ਸਿੰਘ, ਸੁਖਵਿੰਦਰ ਸਿੰਘ ਹੀਰਾ, ਅਸ਼ਵਨੀ ਕੁਮਾਰ ਪਰਾਸ਼ਰ, ਤੋਂ ਇਲਾਵਾ ਵੱਡੀ ਗਿਣਤੀ ਚ ਫੋਟੋਗ੍ਰਾਫਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੌਧਰੀ ਸੁਰੇਸ਼ ਕੁਮਾਰ ਥੋਪੀਆ ਨਾਲ ਐਸ. ਸੀ. ਅਗਲੀ ਖ਼ਬਰ ਸੇਵਾ ਕੇਂਦਰ ਹਾਜੀਪੁਰ ਦੇ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਜਾਰੀ ਲੋਕ ਹੋ ਰਹੇ ਹਨ ਖੱਜਲ ਖੁਆਰ
Ad Position 24